ਝਬਾਲ ਨੇੜੇ ਅੱਡਾ ਗੱਗੋਬੂਹਾ ਵਿਖੇ ਮਹਿਲਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆ ਮਾਰਕੇ ਕੀਤਾ ਕਤਲ

4945323
Total views : 5944749

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਝਬਾਲ/ਬਾਰਡਰ ਨਿਊਜ ਸਰਵਿਸ

ਝਬਾਲ ਵਿਖੇ ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕੀਤੇ ਕਤਲ ਦੀਆ ਖਬਰਾਂ  ਦੀ ਸਿਆਹੀ  ਅਜੇ ਮੱਠੀ ਨਹੀ ਪਈ ਕਿ ਝਬਾਲ ਦੇ ਨੇੜੇ ਅੱਡਾ ਗੱਗੋਬੂਹਾ ਵਿਖੇ ਲੰਘੀ ਰਾਤ 10 ਵਜੇ ਮਹਿਲਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦੀ ਗੋਲੀਆਂ ਮਾਰਕੇ ਹੱਤਿਆ ਕੀਤੇ ਜਾਣ ਦੀ ਘਟਨਾ ਨਾਲ ਇਲਾਕਾ ਝਬਾਲ ਇਕ ਵਾਰ ਮੁੜ ਦਹਿਲ ਗਿਆ ਹੈ ਕਿਉਕਿ ਲੋਕ ਸਮਝ ਰਹੇ ਹਨ ਕਿ ਅਜਿਹੀਆ ਘਟਨਾਵਾਂ ਇਸ ਇਲਾਕੇ ਵਿੱਚ ਅਮਨ ਕਾਨੂੰਨ ਨਾ ਦੀ ਜਿਵੇ ਕੋਈ ਚੀਜ ਨਹੀ ਹੀ ਨਹੀ ਰਹੀ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਝਬਾਲ ਅਧੀਨ ਆਉਂਦੇ ਅੱਡਾ ਗੱਗੋ ਬੂਹਾ ਦੇ ਮੌਜੂਦਾ ਸਰਪੰਚ ਬੀਬੀ ਕੁਲਵਿੰਦਰ ਕੌਰ ਦੇ ਪਤੀ ਅਕਾਲੀ ਆਗੂ ਨਵਪ੍ਰੀਤ ਸਿੰਘ ਨਵੀ ਦੀ ਬੀਤੀ ਰਾਤ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਇਸ ਸੰਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਸੋਨੂੰ ਕੰਡਾ ਨਾਂਅ ਦੇ ਇਕ ਵਿਅਕਤੀ ਦੋ ਅੱਡਾ ਗੱਗੋਬੂਹਾ ਵਿਖੇ ਸੁਨਿਆਰੇ ਦੀ ਦੁਕਾਨ ਕਰਦਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਦੀ ਕੋਈ ਪੁਰਾਣੀ ਰੰਜਸ਼ ਚੱਲ ਰਹੀ ਸੀ ਕਿ ਬੀਤੀ ਰਾਤ ਇਨ੍ਹਾਂ ਦਾ ਆਪਸ ਵਿਚ ਟਾਕਰਾ ਹੋ ਗਿਆ, ਜਿਸ ’ਤੇ ਆਪਸ ਵਿਚ ਹੋਈ ਤੂੰ ਤੂੰ ਮੈਂ ਤੋਂ ਬਾਅਦ ਸੋਨੂੰ ਕੰਡਾ, ਜਿਸ ਦੇ ਨਾਲ ਕੁਝ ਹੋਰ ਵੀ ਵਿਅਕਤੀ ਸਨ, ਨੇ ਅਕਾਲੀ ਆਗੂ ਨਵੀ ਨੂੰ ਗੋਲੀ ਮਾਰ ਦਿੱਤੀ। ਜਿਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਥਾਣਾ ਝਬਾਲ ਦੀ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਗਏ ਕਾਰਵਾਈ ਕੀਤੀ ਜਾ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਝਬਾਲ ਇਲਾਕੇ ਵਿਚ ਚੱਲ ਰਹੀਆਂ ਗੋਲੀ ਦੀਆਂ ਵਾਰਦਾਤਾਂ ਨਾਲ ਇਲਾਕੇ ਵਿਚ ਸਹਿਮ ਦਾ ਮਾਹੌਲ ਪੈਦਾ ਹੋਇਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News