ਅੰਮ੍ਰਿਤਸਰ ਸ਼ਹਿਰ ‘ਚ ‘ਕਾਸੋ’ ਆਪ੍ਰੇਸ਼ਨ ਤਹਿਤ ਪੁਲਿਸ ਦੇ 150 ਕਰਮਚਾਰੀਆ ਨੇ ਤੜਕਵਾਰ ਸਵੇਰ ਮਾੜੇ ਅਨਸਰਾਂ, ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਫਰੋਲੇ ਘਰ

4945323
Total views : 5944749

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

 ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ, ਆਈਪੀਐਸ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਮਿਸ਼ਨਰ ਪੁਲਿਸ, ਅੰਮ੍ਰਿਤਸਰ, ਸ੍ਰੀ ਹਰਮਨਬੀਰ ਸਿੰਘ ਗਿੱਲ, ਆਈਪੀਐਸ, ਜੀ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਅੱਜ ਵੱਖ-ਵੱਖ ਪੁਲਿਸ ਟੀਮਾਂ ਬਣਾ ਕੇ CASO  ਆਪਰੇਸ਼ਨ ਚਲਾਇਆ ਗਿਆ।ਇਸ  ਆਪਰੇਸ਼ਨ ਦੌਰਾਨ ਕਮਿਸ਼ਨਰੇਟ ਪੁਲਿਸ ਦੇ ਸੈਂਟਰ ਸਬ-ਡਵੀਜ਼ਨ ਅਧੀਨ ਆਉਂਦੇ ਇਲਾਕਿਆਂ, ਜਿਸ ਵਿੱਚ ਅਨਗੜ੍ਹ, ਮੂਲੇ ਚੱਕ ਅਤੇ ਫਕੀਰ ਸਿੰਘ ਕਲੋਨੀ ਆਦਿ ਇਲਾਕੇ ਸ਼ਾਮਲ ਹਨ , ਵਿੱਚ ਪੁਲਿਸ ਟੀਮਾਂ ਵੱਲੋਂ ਸਾਂਝੇ ਤੌਰ ’ਤੇ ਘਰਾਂ, ਸ਼ੱਕੀ ਥਾਵਾਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।ਇਸ ਵਿਆਪਕ ਸਰਚ ਆਪਰੇਸ਼ਨ ਦੌਰਾਨ ਕਰੀਬ 150 ਪੁਲਿਸ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਕੀਤੇ ਗਏ। ਪੁਲਿਸ ਟੀਮਾਂ ਵੱਲੋਂ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਨਸ਼ਿਆਂ ਦੀ ਤਸਕਰੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਵਿਸ਼ੇਸ਼ ਤੌਰ ’ਤੇ ਚੈਕਿੰਗ ਕੀਤੀ ਗਈ।

ਡੀਸੀਪੀ ਆਪਰੇਸ਼ਨਜ਼, ਸ੍ਰੀ ਜੁਗਰਾਜ ਸਿੰਘ ਨੇ ਦੱਸਿਆ ਕਿ ਇਸ CASO ਦੌਰਾਨ NDPS ਐਕਟ, ਐਕਸਾਈਜ਼ ਐਕਟ ਅਤੇ ਵਾਹਨਾਂ ਸਬੰਧੀ ਕਾਰਵਾਈ/ਬਰਾਮਦਗੀ ਵੀ ਕੀਤੀ ਗਈ। ਇਸ ਸਬੰਧੀ ਦਰਜ ਕੀਤੇ ਗਏ ਮਾਮਲਿਆਂ ਅਤੇ ਬਰਾਮਦਗੀ ਦੀ ਵਿਸਥਾਰਤ ਜਾਣਕਾਰੀ ਪੁਲਿਸ ਵੱਲੋਂ ਵੱਖਰੇ ਤੌਰ ’ਤੇ ਮੁਹੱਈਆ ਕਰਵਾਈ ਜਾਵੇਗੀ।

ਉਹਨਾਂ ਦੱਸਿਆ ਕਿ ਇਸ CASO ਆਪਰੇਸ਼ਨ ਦਾ ਮੁੱਖ ਉਦੇਸ਼ ਇਲਾਕੇ ਵਿੱਚ ਮਾੜੇ ਅਨਸਰਾਂ ’ਤੇ ਸ਼ਿਕੰਜਾ ਕੱਸਣਾ ਅਤੇ ਨਸ਼ਾ ਤਸਕਰੀ, ਡਰੱਗ ਡਿਸਟ੍ਰੀਬਿਊਸ਼ਨ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨਾ ਹੈ।ਉਨ੍ਹਾਂ ਕਿਹਾ ਕਿ ਅਜਿਹੇ ਆਪਰੇਸ਼ਨਾਂ ਵਿੱਚ ਇਲਾਕੇ ਦੇ ਸੂਝਵਾਨ ਅਤੇ ਜ਼ਿੰਮੇਵਾਰ ਨਾਗਰਿਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਇਲਾਕੇ ਵਿੱਚ ਹੋ ਰਹੀਆਂ ਸ਼ੱਕੀ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ, ਤਾਂ ਜੋ ਸਮੇਂ ਸਿਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦਾ ਮੁੱਖ ਉਦੇਸ਼ ਸ਼ਹਿਰਵਾਸੀਆਂ ਨੂੰ ਸੁਰੱਖਿਅਤ, ਸ਼ਾਂਤਮਈ ਅਤੇ ਨਸ਼ਾ-ਮੁਕਤ ਮਾਹੌਲ ਮੁਹੱਈਆ ਕਰਵਾਉਣਾ ਹੈ। ਇਸ ਲਈ ਮਾੜੇ ਅਨਸਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਲਗਾਤਾਰ ਜਾਰੀ ਰਹੇਗੀ।ਸ੍ਰੀ ਜੁਗਰਾਜ ਸਿੰਘ, ਡੀ.ਸੀ.ਪੀ. ਆਪਰੇਸ਼ਨ, ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਲੋਕਾਂ ਦੀ ਸੁਰੱਖਿਆ ਅਤੇ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾੜੇ ਅਨਸਰਾਂ ਖ਼ਿਲਾਫ਼ ਅਜਿਹੀ ਕਾਰਵਾਈ ਅੱਗੇ ਵੀ ਲਗਾਤਾਰ ਜਾਰੀ ਰਹੇਗੀ ਅਤੇ ਆਮ ਨਾਗਰਿਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News