ਖਾਕੀ ਨੂੰ ਦਾਗੀ ਕਰਨ ਇਕ ਹੋਰ ਕਾਲੀ ਭੇਡ ਨਸ਼ੇ ਤੇ ਹਥਿਆਰਾਂ ਸਮੇਤ ਕਾਬੂ-ਦੋਸ਼ੀ ਕਾਂਊਟਰ ਇੰਟੈਲੀਜੈਂਸ ਵਿੱਚ ਇੰਸਪੈਕਟਰ ਵਜੋ ਸੀ ਤਾਇਨਾਤ

4945323
Total views : 5944749

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

 ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਰਹੇ ਇੰਸਪੈਕਟਰ ਬਲਦੇਵ ਸਿੰਘ ਨੂੰ ਫ਼ਿਰੋਜ਼ਪੁਰ ਪੁਲਿਸ ਨੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਅਤੇ ਅਸਲੇ ਸਮੇਤ ਹਿਰਾਸਤ ਵਿੱਚ ਲਿਆ ਹੈ। ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਫ਼ਿਰੋਜ਼ਪੁਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਵਿਸ਼ੇਸ਼ ਗੱਡੀ ਵਿੱਚ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਅਸਲਾ ਲਿਜਾਇਆ ਜਾ ਰਹਾ ਹੈ। ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਨੇ ਮੋਗਾ ਰੋਡ ‘ਤੇ ਵਿਸ਼ੇਸ਼ ਨਾਕੇਬੰਦੀ ਕੀਤੀ ਹੋਈ ਸੀ, ਇਸੇ ਦੌਰਾਨ ਇੱਕ ਸ਼ੱਕੀ ਹੁੰਡਈ I-20 ਕਾਰ ਮੋਗਾ ਰੋਡ ਵੱਲ ਆਉਂਦੀ ਦਿਖਾਈ ਦਿੱਤੀ। ਪੁਲਿਸ ਟੀਮ ਨੇ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਕਾਰ ਨੂੰ ਰੋਕਿਆ।ਜਦੋਂ ਕਾਰ ਚਲਾ ਰਹੇ ਵਿਅਕਤੀ ਦੀ ਪਛਾਣ ਕੀਤੀ ਗਈ ਤਾਂ ਉਹ ਕਾਊਂਟਰ ਇੰਟੈਲੀਜੈਂਸ ਦਾ ਇੰਸਪੈਕਟਰ ਬਲਦੇਵ ਸਿੰਘ ਨਿਕਲਿਆ।

ਇਸ ਤੋਂ ਬਾਅਦ ਜਦੋਂ ਪੁਲਿਸ ਟੀਮ ਵੱਲੋਂ ਗੱਡੀ ਅਤੇ ਦੋਸ਼ੀ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਤਾਂ ਗੱਡੀ ਵਿੱਚੋਂ 3 ਕਿਲੋ 350 ਗ੍ਰਾਮ ਹੈਰੋਇਨ, 6 ਨਾਜਾਇਜ਼ ਪਿਸਤੌਲ ਅਤੇ 6 ਮੋਬਾਈਲ ਫੋਨ ਬਰਾਮਦ ਹੋਏ। ਬਰਾਮਦ ਕੀਤੇ ਗਏ ਮੋਬਾਈਲ ਫੋਨਾਂ ਦੀ ਵਰਤੋਂ ਨਸ਼ਾ ਤਸਕਰਾਂ ਅਤੇ ਅੰਤਰਰਾਸ਼ਟਰੀ ਨੈੱਟਵਰਕ ਨਾਲ ਰਾਬਤਾ ਕਾਇਮ ਕਰਨ ਲਈ ਕੀਤੇ ਜਾਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਪੁਲਿਸ ਨੇ ਮੌਕੇ ‘ਤੇ ਹੀ ਸਮੱਗਰੀ ਨੂੰ ਜ਼ਬਤ ਕਰਦਿਆਂ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇੰਸਪੈਕਟਰ ਬਲਦੇਵ ਸਿੰਘ ਖ਼ਿਲਾਫ਼ ਐਨ.ਡੀ.ਪੀ.ਐਸ.  ਐਕਟ ਅਤੇ ਅਸਲਾ ਐਕਟਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News