





Total views : 5944749







Total views : 5944749ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਬੀਤੇ ਦਿਨੀਂ ਆਪਣੀ ਡਿਊਟੀ ਖ਼ਤਮ ਕਰਕੇ ਅਜਨਾਲਾ ਵੱਲ ਆ ਰਹੇ ਏ.ਐੱਸ.ਆਈ. ਜਸਵੰਤ ਸਿੰਘ ਨੂੰ ਅਜਨਾਲਾ-ਅੰਮ੍ਰਿਤਸਰ ਮੁੱਖ ਮਾਰਗ ’ਤੇ ਪਿੰਡ ਭੱਲਾ ਨਜ਼ਦੀਕ ਗੋਲੀ ਮਾਰਨ ਵਾਲਾ ਖ਼ਤਰਨਾਕ ਬਦਮਾਸ਼ ਕਰਨਬੀਰ ਸਿੰਘ ਉਰਫ਼ ਕਰਨ ਅੱਜ ਪੁਲਿਸ ਮੁਕਾਬਲੇ ਦੌਰਾਨ ਮਾਰਿਆ ਗਿਆ। ਜ਼ਿਕਰਯੋਗ ਹੈ ਕਿ ਕਰਨਬੀਰ ਸਿੰਘ ਕੁਝ ਦਿਨ ਪਹਿਲਾਂ ਹੀ ਪੁਲਿਸ ਹਿਰਾਸਤ ’ਚੋਂ ਫ਼ਰਾਰ ਹੋ ਗਿਆ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ, ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਕਰਨਬੀਰ ਸਿੰਘ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹੈ। ਇਸ ਸੂਚਨਾ ਦੇ ਆਧਾਰ ’ਤੇ ਜਦੋਂ ਪੁਲਿਸ ਟੀਮ ਨੇ ਉਸ ਨੂੰ ਘੇਰ ਕੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਸ ਨੇ ਕਥਿਤ ਤੌਰ ’ਤੇ ਪੁਲਿਸ ਪਾਰਟੀ ’ਤੇ ਸਿੱਧੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਗੋਲੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।ਆਈ ਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਝੰਡੇਰ ਪੁਲੀਸ ਸਟੇਸ਼ਨ ਨੂੰ ਸੂਚਨਾ ਮਿਲੀ ਸੀ ਕਿ ਰਾਜਾਸਾਂਸੀ ਥਾਣਾ ਅਧੀਨ ਆਉਂਦੇ ਪਿੰਡ ਝੰਜੋਟੀ ਦਾ ਰਹਿਣ ਵਾਲਾ ਕਰਨਬੀਰ ਸਿੰਘ ਇਲਾਕੇ ਵਿੱਚ ਘੁੰਮ ਰਿਹਾ ਹੈ ਅਤੇ ਕਿਸੇ ਅਪਰਾਧ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਹੈ। ਪੁਲੀਸ ਮੁਤਾਬਕ ਜਦੋਂ ਕਰਨ ਨੂੰ ਮੋਟਰਸਾਈਕਲ ‘ਤੇ ਆਉਂਦਿਆਂ ਦੇਖ ਕੇ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਪੁਲੀਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲੀਸ ਵੱਲੋਂ 5 ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਦੋ ਗੋਲੀਆਂ ਕਰਨਬੀਰ ਸਿੰਘ ਦੀ ਲੱਤ ਅਤੇ ਛਾਤੀ ਵਿੱਚ ਲੱਗੀਆਂ। ਉਸ ਨੂੰ ਸਿਵਲ ਹਸਪਤਾਲ ਅਜਨਾਲਾ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
