





Total views : 5944974







Total views : 5944974ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਮੋਗਾ/ਬਾਰਡਰ ਨਿਊਜ ਸਰਵਿਸ
ਵਿਜੀਲੈਂਸ ਬਿਊਰੋ ਨੇ ਦੇਰ ਰਾਤ ਇੱਕ ਵੱਡੀ ਕਾਰਵਾਈ ਵਿੱਚ ਕੋਟ ਈਸੇ ਖਾਂ ਦੀ ਮੁੱਖ ਅਫਸਰ ਇੰਸਪੈਕਟਰ ਸੁਨੀਤਾ ਬਾਵਾ ਅਤੇ ਉਸਦੇ ਗੰਨਮੈਨ ਹੋਮਗਾਰਡ ਜਵਾਨ ਗੁਰਅਵਤਾਰ ਸਿੰਘ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਕੋਟ ਈਸੇ ਖਾਂ ਦੀ ਪੁਲੀਸ ਨੇ ਕੁਝ ਦਿਨ ਪਹਿਲਾਂ ਖੋਸਾ ਰਣਧੀਰ ਦੇ ਇੱਕ ਵਿਅਕਤੀ ਨੂੰ ਨਸ਼ੇ ਸਮੇਤ ਕਾਬੂ ਕੀਤਾ ਸੀ, ਉਸ ਦੀ ਜਾਣਕਾਰੀ ਦੇ ਆਧਾਰ ਉੱਤੇ ਪਿੰਡ ਨੂਰਪੁਰ ਹਕੀਮਾਂ ਦੇ ਰਾਜਵਿੰਦਰ ਸਿੰਘ ਨੂੰ ਥਾਣਾ ਮੁਖੀ ਇੰਸਪੈਕਟਰ ਸੁਨੀਤਾ ਬਾਵਾ ਨਸ਼ਾ ਤਸਕਰੀ ਦੇ ਕੇਸ ਵਿੱਚ ਉਲਝਾਉਣ ਦੀਆਂ ਧਮਕੀਆਂ ਦੇ ਰਹੀ ਸੀ।
ਨਸ਼ਾ ਤਸਕਰੀ ਦੇ ਝੂਠੇ ਕੇਸ ਫਸਾਉਣ ਦੀ ਧਮਕੀ ਦੇਕੇ 50.000 ਰੁਪਏ ਹੋਰ ਰਿਸ਼ਵਤ ਲੈ ਰਹੀ ਸੀ ਸੁਨੀਤਾ ਬਾਵਾ

ਸੂਤਰਾਂ ਮੁਤਾਬਕ ਥਾਣਾ ਮੁਖੀ ਨੇ ਉਸ ਪਾਸੋਂ ਪੰਜਾਹ ਹਜ਼ਾਰ ਰੁਪਏ ਦੀ ਰਿਸ਼ਵਤ ਹਾਸਲ ਕਰ ਲਈ ਸੀ ਅਤੇ ਉਸ ਪਾਸੋਂ ਪੰਜਾਹ ਹਜ਼ਾਰ ਰੁਪਏ ਦੀ ਹੋਰ ਮੰਗ ਕੀਤੀ ਜਾ ਰਹੀ ਸੀ। ਜਿਸ ਉੱਤੇ ਰਾਜਵਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ ਸੀ। ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਰੇਂਜ ਦੇ ਇੰਸਪੈਕਟਰ ਗਗਨਦੀਪ ਕੌਰ ਦੀ ਅਗਵਾਈ ਹੇਠ ਟੀਮ ਦਾ ਗਠਨ ਕਰਕੇ ਥਾਣਾ ਮੁਖੀ ਵਿਰੁੱਧ ਜਾਲ ਵਿਛਾਕੇ ਦੇਰ ਰਾਤ 11 ਵਜੇ ਦੇ ਕਰੀਬ ਜੀਰਾ ਰੋਡ ਉਪਰ ਇੱਕ ਖਾਸ ਜਗ੍ਹਾ ਉਪਰ ਥਾਣਾ ਮੁਖੀ ਅਤੇ ਉਸ ਦੇ ਗੰਨਮੈਨ ਨੂੰ ਪੰਜਾਹ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ।
ਜਾਣਕਾਰੀ ਮੁਤਾਬਕ ਥਾਣਾ ਮੁਖੀ ਸੁਨੀਤਾ ਬਾਵਾ ਪਹਿਲਾਂ ਤੋਂ ਹੀ ਵਿਜੀਲੈਂਸ ਬਿਊਰੋ ਦੀ ਰਾਡਾਰ ’ਤੇ ਸੀ। ਉਸ ਉੱਤੇ ਆਪਣੇ ਗੰਨਮੈਨ ਰਾਹੀਂ ਰਿਸ਼ਵਤ ਦੇ ਗੰਭੀਰ ਇਲਜ਼ਾਮ ਲੱਗ ਰਹੇ ਸਨ। ਇੱਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇਸੇ ਥਾਣੇ ਦੇ ਮਹਿਲਾ ਮੁੱਖ ਅਫਸਰ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕਾਬੂ ਕੀਤਾ ਸੀ।ਵਿਜੀਲੈਂਸ ਵਲੋ ਉਸ ਦੇ ਜਿਥੇ ਬੈਕ ਖਾਤੇ ਖੰਘਾਲੇ ਜਾ ਰਹੇ ਹਨ ਉਥੇ ਉਸ ਵਲੋ ਬਣਾਈ ਚੱਲ/ਅਚੱਲ ਜਾਇਦਾਦ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।ਦੱਸਿਆ ਜਾ ਰਿਹਾ ਹੈ ਕਿ ਸਿਆਸੀ ਸ੍ਰਪਰਸਤੀ ਹਾਸਿਲ ਇੰਸ:ਸੁਨੀਤਾ ਬਾਵਾ ਉਚ ਅਧਿਕਾਰੀਆਂ ਨੂੰ ਟਿੱਚ ਜਾਣਦੀ ਸੀ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
