





Total views : 5945185







Total views : 5945185ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੱਜ ਇੱਥੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਈ ਇਸ ਮੀਟਿੰਗ ਵਿੱਚ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੀਆਂ ਕੁਝ ਧਾਰਾਵਾਂ ਬਾਰੇ ਉਠਾਏ ਗਏ ਖਦਸ਼ਿਆਂ ਬਾਰੇ ਅਤੇ ਸਲਾਹ-ਮਸ਼ਵਰੇ ਤੇ ਆਪਸੀ ਸਹਿਮਤੀ ਨਾਲ ਇਹਨਾਂ ਦੇ ਹੱਲ ਬਾਰੇ ਚਰਚਾ ਕੀਤੀ ਗਈ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਇਸ ਕਾਨੂੰਨ ਦੀਆਂ ਮੱਦਾਂ ਬਾਰੇ ਚਰਚਾ ਕਰਨ ਅਤੇ ਸਹਿਮਤੀ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਦੇ ਸਮੇਂ, ਇਸ ਕਾਨੂੰਨ ਦੀ ਮੂਲ ਭਾਵਨਾ ਅਤੇ ਮੁੱਖ ਮਕਸਦ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਬੇਅਦਬੀ ਕਰਨ ਵਾਲਿਆਂ ਲਈ ਉਮਰ ਕੈਦ ਅਤੇ ਭਾਰੀ ਜੁਰਮਾਨੇ ਦੀ ਵਿਵਸਥਾ ਇਸ ਕਾਨੂੰਨ ਦਾ ਮੁੱਖ ਆਧਾਰ ਹੈ। ਇਸ ਲਈ ਇਸ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾਣੀ ਚਾਹੀਦੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੇ ਹਾਂ ਅਤੇ ਕਾਨੂੰਨ ਬੇਅਦਬੀ ਵਿਰੁੱਧ ਸਭ ਤੋਂ ਮਜ਼ਬੂਤ ਢਾਂਚਾ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ।”
ਉਨ੍ਹਾਂ ਕਿਹਾ, “ਪ੍ਰਸਤਾਵਿਤ ਸੋਧਾਂ ਨੂੰ ਬਹੁਤ ਹੀ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ, ਸੰਵਿਧਾਨਕ ਅਤੇ ਕਾਨੂੰਨੀ ਸਿਧਾਂਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਦਿਆਂ ਅੱਗੇ ਵਧਾਇਆ ਜਾਵੇਗਾ। ਸੂਬਾ ਸਰਕਾਰ ਦਾ ਉਦੇਸ਼ ਸਪੱਸ਼ਟ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਪੂਰੀ ਤਰ੍ਹਾਂ ਸੁਰੱਖਿਅਤ ਰਹਿਣੀ ਚਾਹੀਦੀ ਹੈ ਅਤੇ ਕਾਨੂੰਨ ਨੂੰ ਆਪਣੇ ਨਿਰਧਾਰਤ ਮਕਸਦ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰਨਾ ਚਾਹੀਦਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ, “ਕਮੇਟੀ ਦਾ ਵਿਚਾਰ-ਵਟਾਂਦਰਾ ਸਿੱਖ ਪੰਥ ਦੀਆਂ ਭਾਵਨਾਵਾਂ ਦੇ ਮੁਤਾਬਕ ਸਕਾਰਾਤਮਕ ਨਤੀਜੇ ਵੱਲ ਜਾਵੇਗਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਕਾਨੂੰਨੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗਾ।ਮੀਟਿੰਗ ਵਿੱਚ ਸ਼ਾਮਲ ਸੱਤ-ਮੈਂਬਰੀ ਉੱਚ-ਪੱਧਰੀ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੀ ਨੁਮਾਇੰਦਗੀ ਕਰ ਰਹੇ ਬਾਬਾ ਸਾਹਿਬ ਸਿੰਘ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਸੇਵਾ-ਮੁਕਤ) ਜਸਪਾਲ ਸਿੰਘ, ਜਸਟਿਸ (ਸੇਵਾ-ਮੁਕਤ) ਗੁਰਬੀਰ ਸਿੰਘ, ਆਈ.ਪੀ.ਐਸ. (ਸੇਵਾ-ਮੁਕਤ) ਜਤਿੰਦਰ ਸਿੰਘ ਔਲਖ ਅਤੇ ਕਾਨੂੰਨੀ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਸਨ। ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਮੀਟਿੰਗ ਵਿੱਚ ਆਨਲਾਈਨ ਸ਼ਮੂਲੀਅਤ ਕੀਤੀ।ਇਸ ਮੌਕੇ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਐਲ.ਕੇ. ਯਾਦਵ, ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਦੇ ਨਾਲ-ਨਾਲ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
