ਈ.ਡੀ ਦੇ ਸਾਬਕਾ ਅਧਿਕਾਰੀ ਨਰਿੰਜਨ ਸਿੰਘ ਦਾ 90 ਘੰਟਿਆ ਦੇ ਅੰਦਰ ਅੰਦਰ ਹੀ ‘ਵਾਰਿਸ ਪੰਜਾਬ ਦੇ’ ਜਥੇਬੰਦੀ ਤੋ ਮੋਹ ਹੋਇਆ ਭੰਗ ! ਪਾਰਟੀ ਨੂੰ ਕਿਹਾ ਅਲਵਿਦਾ

4945897
Total views : 5945589

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ 

ਈ ਡੀ ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਅੱਜ ਅਲਵਿਦਾ ਆਖ ਦਿੱਤਾ ਹੈ। ਚਾਰ ਦਿਨ ਪਹਿਲਾਂ ਹੀ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਕਰਦਿਆਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਾ ਪੱਲਾ ਫੜਿਆ ਸੀ। ਅਚਾਨਕ ਚੰਦ ਦਿਨਾਂ ਦੇ ਵਕਫ਼ੇ ਮਗਰੋਂ ਹੀ ਸਾਬਕਾ ਅਧਿਕਾਰੀ ਵੱਲੋਂ ਆਪਣੇ ਆਪ ਨੂੰ ਇਸ ਪਾਰਟੀ ਨਾਲੋਂ ਅਲੱਗ ਕਰ ਲੈਣ ਤੋਂ ਸਿਆਸੀ ਹਲਕੇ ਹੈਰਾਨ ਹਨ।

ਸਾਬਕਾ ਅਧਿਕਾਰੀ ਨਿਰੰਜਨ ਸਿੰਘ ਨੇ ਅੱਜ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਇਹ ਐਲਾਨ ਕੀਤਾ ਹੈ। ਸਾਂਝੀ ਕੀਤੀ ਪੋਸਟ ਅਨੁਸਾਰ ਨਿਰੰਜਨ ਸਿੰਘ ਨੇ ਕਿਹਾ ਕਿ ਉਸ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਭ੍ਰਿਸ਼ਟਾਚਾਰ, ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਪੁਲੀਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਰਗੇ ਮੁੱਦਿਆਂ ’ਤੇ ਇਸ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ ਸੀ, ਪ੍ਰੰਤੂ ਕੁਝ ਅਜਿਹੇ ਮਤਭੇਦ ਹਨ ਜੋ ਮੇਰੇ ਲਈ ਗ਼ੈਰ-ਸਮਝੌਤਾਯੋਗ ਹਨ। ਉਨ੍ਹਾਂ ਕਿਹਾ ਕਿ ਜਨਤਕ ਜੀਵਨ ਵਿੱਚ ਰਹਿਣ ਵਾਲੇ ਵਿਅਕਤੀਆਂ ਦਾ ਆਚਰਨ ਭਾਰਤੀ ਸੰਵਿਧਾਨ ਦੇ ਅਨੁਸਾਰ ਹੋਣਾ ਚਾਹੀਦਾ ਹੈ।ਦੱਸ ਦੇਈਏ ਕਿ ਅਜੇ 22 ਸਤੰਬਰ ਨਿਰੰਜਨ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਸ਼ਾਮਿਲ ਹੋਏ ਸੀ ਤੇ 90 ਘੰਟਿਆਂ ਦੇ ਅੰਦਰ-ਅੰਦਰ ਉਨ੍ਹਾਂ ਨੇ ਪਾਰਟੀ ਨੂੰ ਛੱਡ ਦਿੱਤਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News