





Total views : 5945511







Total views : 5945511ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਝਬਾਲ/ਬਾਰਡਰ ਨਿਊਜ ਸਰਵਿਸ
ਬੀਐਸਐਫ ਪੰਜਾਬ ਵੱਲੋਂ ਫਿਰੋਜ਼ਪੁਰ ਵਿਖੇ ਕਰਵਾਏ ਗਏ ਵਾਲੀਬਾਲ ਟੂਰਨਾਮੈਂਟ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਅਤੇ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਦੇ ਖਿਡਾਰੀਆਂ ਨੇ ਸਾਂਝੇ ਤੌਰ ’ਤੇ ਬੀਐਸਐਫ ਦੀ 142 ਬਟਾਲੀਅਨ ਵੱਲੋਂ ਖੇਡਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਾਲੀਬਾਲ ਅੰਡਰ-19 ਮੁਕਾਬਲਿਆਂ ਵਿੱਚ ਪੂਰੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਬੀਐਸਐਫ ਦੇ ਅਧਿਕਾਰੀਆਂ ਵੱਲੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਐਸਜੀਪੀਸੀ ਦੇ ਸਕੂਲਾਂ ਦੀ ਸਾਂਝੀ ਟੀਮ ਨੂੰ 25,000 ਰੁਪਏ ਨਗਦ ਇਨਾਮ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ।
ਬੀਐਸਐਫ ਵੱਲੋਂ ਜੇਤੂ ਟੀਮ ਨੂੰ 25 ਹਜ਼ਾਰ ਰੁਪਏ ਨਗਦ ਇਨਾਮ ਅਤੇ ਟਰਾਫੀ ਨਾਲ ਕੀਤਾ ਸਨਮਾਨਿਤ
ਇਸ ਮੌਕੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਦਫ਼ਤਰ ਵਿਖੇ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੈਨੇਜਰ ਧਰਵਿੰਦਰ ਸਿੰਘ ਮਾਨੋਚਾਹਲ, ਪ੍ਰਿੰਸੀਪਲ ਜਗਰੂਪ ਕੌਰ, ਪ੍ਰਿੰਸੀਪਲ ਸਰਬਜੀਤ ਕੌਰ ਜਫਰਵਾਲ, ਅਵਤਾਰ ਸਿੰਘ ਡੀਪੀਈ, ਗੁਰਮੀਤ ਸਿੰਘ ਡੀਪੀਈ, ਅਮਨਪ੍ਰੀਤ ਕੌਰ ਡੀਪੀਈ, ਪਵਨਦੀਪ ਸਿੰਘ ਪੀਟੀ ਟੀਚਰ ਵੱਲੋਂ ਖਿਡਾਰੀਆਂ ਨੂੰ ਸਰਟੀਫਿਕੇਟ ਅਤੇ ਨਗਦ ਇਨਾਮੀ ਰਾਸ਼ੀ ਦੇ ਕੇ ਹੌਸਲਾ ਅਫ਼ਜ਼ਾਈ ਕੀਤੀ ਗਈ।
ਇਸ ਮੌਕੇ ਮੈਨੇਜਰ ਧਰਵਿੰਦਰ ਸਿੰਘ ਮਾਨੋਚਾਹਲ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਸੰਸਥਾ ਦੇ ਵਿਦਿਆਰਥੀ ਪੜ੍ਹਾਈ, ਧਾਰਮਿਕ ਮੁਕਾਬਲਿਆਂ ਅਤੇ ਹੋਰ ਗਤੀਵਿਧੀਆਂ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਵੱਲੋਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਉੱਚ ਸਥਾਨ ਹਾਸਲ ਕਰਨਾ ਸੰਸਥਾ ਲਈ ਮਾਣ ਦੀ ਗੱਲ ਹੈ ਅਤੇ ਇਹ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਗੀਆਂ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-