ਗੋਇੰਦਵਾਲ ਵਿਖੇ ਹੋਏ ਰਾਜ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਮਾਨ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਤਾਹਿਤ ਦੂਜੀ ਕਿਸ਼ਤ ਜਾਰੀ ਕਰਕੇ ਕਰਾਈ ਟੂੰ-ਟੂੰ

4947198
Total views : 5947282

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਗੋਇੰਦਵਾਲ/ਬਾਰਡਰ ਨਿਊਜ ਸਰਵਿਸ

ਤਰਨ ਤਾਰਨ ਦੇ ਕਸਬਾ ਗਇੰਦਵਾਲ ਵਿਖੇ ਮਾਵਾਂ ਧੀਆ ਸਤਿਕਾਰ ਯੋਜਨਾ ਤਾਹਿਤ ਹੋਏ ਰਾਜ ਪੱਧਰੀ ਸਮਾਗਮ ‘ਚ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੂਜੀ ਕਿਸ਼ਤ ਜਾਰੀ ਕਰਕੇ ਮੁੜ ਟੂੰ-ਟੂੰ ਕਰਾਈ,ਸਮਾਗਮ ’ਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮਾਵਾਂ, ਭੈਣਾਂ ਤੇ ਧੀਆਂ ’ਚ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਣ ਤੇ ਉਤਸ਼ਾਹ ਵੇਖਣ ਨੂੰ ਮਿਲਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੋਇੰਦਵਾਲ ਸਾਹਿਬ ਦੀ ਧਰਤੀ ਦਾ ਸਿੱਖ ਇਤਿਹਾਸ ’ਚ ਵਿਸ਼ੇਸ਼ ਸਥਾਨ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਤੋਂ ਗੁਰੂ ਸਾਹਿਬਾਨ ਨੇ ਸਮਾਜ ’ਚ ਸਤੀ ਪ੍ਰਥਾ ਵਰਗੀਆਂ ਕੁਰੀਤੀਆਂ ਦਾ ਵਿਰੋਧ ਕਰਦਿਆਂ ਔਰਤਾਂ ਨੂੰ ਬਰਾਬਰ ਦਾ ਸਨਮਾਨ ਦੇਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਉਦੇਸ਼ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੇ ਮਾਣ-ਸਨਮਾਨ ਨੂੰ ਹੋਰ ਮਜ਼ਬੂਤੀ ਦੇਣਾ ਹੈ।
naidunia_image

ਯੋਜਨਾ ਨੂੰ ਘਰ-ਘਰ ਪਹੁੰਚਾਉਣ ਲਈ ‘ਸਤਿਕਾਰ ਸਖੀਆਂ’ ਦੀ ਭੂਮਿਕਾ ਵੀ ਮਹੱਤਵਪੂਰਨ ਰੱਖੀ ਗਈ ਹੈ। ਇਨ੍ਹਾਂ ਵੱਲੋਂ ਯੋਗ ਔਰਤਾਂ ਦੀ ਰਜਿਸਟ੍ਰੇਸ਼ਨ ਅਤੇ ਫਾਰਮ ਭਰਨ ’ਚ ਸਹਾਇਤਾ ਕੀਤੀ ਜਾਂਦੀ ਹੈ। ਅਗਸਤ ਮਹੀਨੇ ਤੱਕ ਸਰਕਾਰ ਵੱਲੋਂ ਲੱਖਾਂ ਔਰਤਾਂ ਦੀ ਰਜਿਸਟ੍ਰੇਸ਼ਨ ਹੋਣ ਅਤੇ ਵੱਡੀ ਗਿਣਤੀ ’ਚ ਲਾਭਪਾਤਰੀਆਂ ਦੇ ਖਾਤਿਆਂ ’ਚ ਰਾਸ਼ੀ ਪਹੁੰਚਣ ਦੀ ਜਾਣਕਾਰੀ ਦਿੱਤੀ ਗਈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਔਰਤਾਂ ਦੀ ਆਰਥਿਕ ਆਜ਼ਾਦੀ ਤੇ ਸਮਾਜਿਕ ਸਨਮਾਨ ਨੂੰ ਮਜ਼ਬੂਤ ਕਰਨ ਲਈ ਯਤਨ ਜਾਰੀ ਰਹਿਣਗੇ। ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ। ਸਮਾਗਮ ਦੌਰਾਨ ਹਾਜ਼ਰ ਔਰਤਾਂ ਨੇ ਵੀ ਯੋਜਨਾ ਤਹਿਤ ਮਿਲ ਰਹੀ ਸਨਮਾਨ ਰਾਸ਼ੀ ਨੂੰ ਆਪਣੇ ਪਰਿਵਾਰਕ ਖਰਚਿਆਂ ’ਚ ਸਹਾਇਕ ਦੱਸਿਆ। ਇਸ ਮੌਕੇ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਖਡੂਰ ਸਾਹਿਬ, ਹਰਮੀਤ ਸਿੰਘ ਸੰਧੂ ਵਿਧਾਇਕ ਤਰਨਤਾਰਨ, ਸਰਵਨ ਸਿੰਘ ਧੁੰਨ ਵਿਧਾਇਕ ਖੇਮਕਰਨ, ਦਲਬੀਰ ਸਿੰਘ ਟੌਂਗ ਵਿਧਾਇਕ ਬਾਬਾ ਬਕਾਲਾ ਸਾਹਿਬ, ਸਾਬਕਾ ਵਿਧਾਇਕ ਰਵਿੰਦਰ ਸਿੰਘ , ਪਹਿਲਵਾਨ ਜੱਸਾ ਪੱਟੀ, ਅੰਗਦੀਪ ਸਿੰਘ ਸੋਹਲ, ਨਵਜੋਤ ਕੌਰ ਹੁੰਦਲ ਆਦਿ ਸਮੇਤ ਹੋਰ ਆਗੂ ਵੀ ਮੌਜੂਦ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News