





Total views : 5947313







Total views : 5947313ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਨੇ ਪੁਲਿਸ ਪ੍ਰਸ਼ਾਸਨ ’ਚ ਫੇਰਬਦਲ ਕਰਦਿਆਂ 3 ਪੀ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਤਬਾਦਲੇ ਪ੍ਰਸ਼ਾਸਨਿਕ ਆਧਾਰ ’ਤੇ ਤੁਰੰਤ ਪ੍ਰਭਾਵ ਨਾਲ ਕੀਤੇ ਗਏ ਹਨ ਅਤੇ ਸਬੰਧਿਤ ਅਧਿਕਾਰੀਆਂ ਨੂੰ ਆਪਣੇ ਨਵੇਂ ਅਹੁਦਿਆਂ ’ਤੇ ਤੁਰੰਤ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਜਾਰੀ ਹੁਕਮਾਂ ਅਨੁਸਾਰ ਪਲਵਿੰਦਰ ਸਿੰਘ ਚੀਮਾ, ਪੀ.ਪੀ.ਐੱਸ. (ਡੀਆਰ), ਜੋ ਐੱਸ.ਪੀ. ਇਨਵੈਸਟੀਗੇਸ਼ਨ ਰੂਪਨਗਰ ਵਜੋਂ ਤਾਇਨਾਤ ਸਨ, ਨੂੰ ਐੱਸ.ਪੀ. ਇਨਵੈਸਟੀਗੇਸ਼ਨ ਸੰਗਰੂਰ ਲਾਇਆ ਗਿਆ ਹੈ। ਉਨ੍ਹਾਂ ਦੀ ਤਾਇਨਾਤੀ ਖਾਲੀ ਅਹੁਦੇ ਵਿਰੁੱਧ ਕੀਤੀ ਗਈ ਹੈ।
ਦਵਿੰਦਰ ਕੁਮਾਰ, ਪੀ.ਪੀ.ਐੱਸ., ਐੱਸ.ਪੀ. ਇਨਵੈਸਟੀਗੇਸ਼ਨ ਪਟਿਆਲਾ ਤੋਂ ਤਬਦੀਲ ਕਰਕੇ ਐੱਸ.ਪੀ. ਸਪੈਸ਼ਲ ਬ੍ਰਾਂਚ, ਸੰਗਰੂਰ ਤਾਇਨਾਤ ਕੀਤੇ ਗਏ ਹਨ।ਇਸੇ ਤਰ੍ਹਾਂ ਰਾਜੇਸ਼ ਕੁਮਾਰ, ਪੀ.ਪੀ.ਐੱਸ., ਜੋ ਐੱਸ.ਪੀ. ਪੀ.ਬੀ.ਆਈ. ਪਟਿਆਲਾ ਵਜੋਂ ਤਾਇਨਾਤ ਸਨ, ਨੂੰ ਐੱਸ.ਪੀ. ਇਨਵੈਸਟੀਗੇਸ਼ਨ, ਪਟਿਆਲਾ ਲਾਇਆ ਗਿਆ ਹੈ। ਉਹ ਦਵਿੰਦਰ ਕੁਮਾਰ ਦੀ ਥਾਂ ਇਹ ਜ਼ਿੰਮੇਵਾਰੀ ਸੰਭਾਲਣਗੇ।ਗ੍ਰਹਿ ਮਾਮਲੇ ਵਿਭਾਗ ਵਲੋਂ ਜਾਰੀ ਹੁਕਮਾਂ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਸਾਰੇ ਅਧਿਕਾਰੀ ਆਪਣੇ ਨਵੇਂ ਤਾਇਨਾਤੀ ਸਥਾਨਾਂ ’ਤੇ ਤੁਰੰਤ ਹਾਜ਼ਰ ਹੋਣਗੇ। ਇਹ ਹੁਕਮ ਪੰਜਾਬ ਦੇ ਰਾਜਪਾਲ ਦੀ ਮਨਜ਼ੂਰੀ ਨਾਲ ਜਾਰੀ ਕੀਤੇ ਗਏ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
ਪੜ੍ਹੋ ਸੂਚੀ-
