ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਲਾਲੀ ਢਾਲਾ ਵਲੋ ਨਿਯੁਕਤੀ ਦਾ ਭਰਵਾਂ ਸਵਾਗਤ

4947638
Total views : 5947881

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


 

ਕਾਂਗਰਸ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ  ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀ ਗਈ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਸਾਬਕਾ  ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਹੈ।ਪਾਰਟੀ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਚੋਣਾਂ ਨਾਲ ਸਬੰਧਤ ਵੱਖ-ਵੱਖ ਕਮੇਟੀਆਂ ਦੇ ਵਰਕਿੰਗ ਪ੍ਰਧਾਨ, ਚੇਅਰਮੈਨ ਅਤੇ ਕੋ-ਚੇਅਰਮੈਨ ਪਹਿਲਾਂ ਵਾਂਗ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣਗੇ।

ਪਰਗਟ ਸਿੰਘ ਦੀ ਨਿਯੁਕਤੀ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਕਾਂਗਰਸ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੰਗਠਨਾਤਮਕ ਪੱਧਰ ’ਤੇ ਤਬਦੀਲੀਆਂ ਹੋ ਰਹੀਆਂ ਹਨ। ਰਾਜਾ ਵੜਿੰਗ ਅਪ੍ਰੈਲ 2022 ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਸਨ।

ਲਾਲੀ ਢਾਲਾ ਵਲੋ ਪ੍ਰਗਟ ਸਿੰਘ ਦੀ ਨਿਯੁਕਤੀ ਦਾ ਸਵਾਗਤ

ਤਰਨ ਤਾਰਨ ਹਲਕੇ ਦੇ ਸੀਨੀਅਰ ਕਾਂਗਰਸੀ ਨੇਤਾ ਸ: ਦਵਿੰਦਰ ਸਿੰਘ ਲਾਲੀ ਢਾਲਾ ਤੇ ਉਨਾਂ ਦੇ ਸਾਥੀਆਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇ ਪ੍ਰਧਾਨ ਪ੍ਰਗਟ ਸਿੰਘ ਦੀ ਨਿਯਕਤੀ ਦਾ ਭਰਵਾਂ ਸਵਾਗਤ ਕਰਦਿਆ ਕਿਹਾ ਕਿ ਉਨਾਂ ਦੀ ਅਗਵਾਈ ‘ਚ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਸ਼ਾਨ ਨਾਲ ਜਿੱਤਕੇ ਪੰਜਾਬ ‘ਚ ਸਰਕਾਰ ਬਣਾਏਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

 

 

Share this News