ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਭਲਕੇ ਪੰਜਾਬ ਆਉਣਗੇ

4948776
Total views : 5949400

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਕੱਲ੍ਹ ਪੰਜਾਬ ਪਹੁੰਚ ਰਹੇ ਹਨ। ਉਹ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਦੇ ਨਾਲ ਪੰਜਾਬ ਆਉਣਗੇ।

ਸ੍ਰੀ ਦਰਬਾਰ ਸਾਹਿਬ ਤੋ ਇਲਾਵਾ ਹੋਰ ਧਾਰਮਿਕ ਅਸਥਾਨਾਂ ‘ਤੇ ਨਤਮਸਕ ਹੋਣਗੇ ਤੋ ਬਾਅਦ 11 ਅਕਤੂਬਰ ਨੂੰ ਆਪਣੇ ਅਹੁਦੇ ਦਾ ਸੰਭਾਲਣੇ ਕਾਰਜਭਾਰ

ਪੰਜਾਬ ਪਹੁੰਚ ਤੋਂ ਬਾਅਦ ਉਹ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕਰਨਗੇ। ਇਸ ਤੋਂ ਬਾਅਦ ਉਹ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਵੀ ਮੱਥਾ ਟੇਕਣਗੇ।ਧਾਰਮਿਕ ਅਸਥਾਨਾਂ ‘ਤੇ ਨਤਮਸਤਕ ਹੋਣ ਤੋਂ ਬਾਅਦ, ਪਰਗਟ ਸਿੰਘ 11 ਅਕਤੂਬਰ ਨੂੰ ਰਸਮੀ ਤੌਰ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਣਗੇ। ਜਿਸ ਸਬੰਧੀ ਜਾਣਕਾਰੀ ਦੇਦਿਆਂ ਸੀਨੀਅਰ ਕਾਂਗਰਸੀ ਨੇਤਾ ਦਵਿੰਦਰ ਸਿੰਘ ਲਾਲੀ ਢਾਲਾ ਨੇ ਦੱਸਿਆ ਕਿ ਪਾਰਟੀ ਹਾਈਕਮਾਂਡ ਵੱਲੋਂ ਸਚਿਨ ਪਾਇਲਟ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਵਿੱਚ ਸੂਬੇ ਭਰ ਦੇ ਕਾਂਗਰਸੀ ਆਗੂ ਅਤੇ ਵਰਕਰ ਸ਼ਿਰਕਤ ਕਰਨਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-‘

 

 

Share this News