





Total views : 5949845







Total views : 5949845ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ
ਬਹਿਰੀਨ ਵਾਲੀ ਬੀਬੀ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਤਿੰਨ ਹੋਰ ਕਰਮਚਾਰੀਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਜਿਨ੍ਹਾਂ ਵਿੱਚੋਂ ਦੋ ਨੂੰ ਮੁਅੱਤਲ ਕੀਤਾ ਅਤੇ ਇੱਕ ਦਾ ਤਬਾਦਲਾ ਕੀਤਾ ਹੈ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਸਨ ਅਤੇ ਇੱਕ ਡਰਾਈਵਰ ਨੂੰ ਮੁਅੱਤਲ ਕੀਤਾ ਗਿਆ ਸੀ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਜਾਣਕਾਰੀ ਦਿੱਤੀ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗਠਤ ਕੀਤੀ ਪੜਤਾਲੀਆ ਕਮੇਟੀ ਦੀ ਸਿਫ਼ਾਰਸ਼ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿੰਮੇਵਾਰੀ ’ਚ ਕੁਤਾਹੀ ਕਰਨ ਦੇ ਦੋਸ਼ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਮੈਨੇਜਰ ਮਲਕੀਤ ਸਿੰਘ ਅਤੇ ਰਜਿਸਟਰਾਂ ਵਿਚ ਛੇੜਛਾੜ ਕਰਕੇ ਗ਼ਲਤ ਇੰਦਰਾਜ ਦਰਜ ਕਰਨ ਵਾਲੇ ਸਰਾਂ ਦੇ ਇੰਚਾਰਜ ਅਮਰੀਕ ਸਿੰਘ ਨੂੰ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਸਰਾਂ ਵਿਚ ਹੈਲਪਰ ਵਜੋਂ ਡਿਊਟੀ ਨਿਭਾ ਰਹੇ ਪ੍ਰਭਜੋਤ ਸਿੰਘ ਦੀ ਵੀ ਤਬਦੀਲੀ ਕੀਤੀ ਗਈ ਹੈ। ਇਸ ਮਾਮਲੇ ਵਿਚ ਅੱਗੋਂ ਵਿਭਾਗੀ ਪੜਤਾਲ ਜਾਰੀ ਰੱਖਣ ਦਾ ਵੀ ਆਦੇਸ਼ ਕੀਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-