ਹਾਕੀ ਦੀ ਟੀਮ ਤੋ ਬਾਅਦ ਪ੍ਰਦੇਸ਼ ਕਾਂਗਰਸ ਦੇ ਕਪਤਾਨ ਬਣੇ ਪ੍ਰਗਟ ਸਿੰਘ ਸ਼੍ਰੀ ਦਰਬਾਰ ਸਾਹਿਬ ਤੋ ਇਲਾਵਾ ਹੋਰ ਧਾਰਮਿਕ ਅਸਥਾਨਾਂ ਤੋ ਅਸ਼ੀਰਵਾਦ ਲੈਣ ਲਈ ਸਚਿਨ ਪਾਇਲਟ ਨਾਲੇ ਪੁੱਜੇ ਅੰਮ੍ਰਿਤਸਰ

4949304
Total views : 5950074

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੌਰੇ ‘ਤੇ ਪਹੁੰਚੇ ਹਨ। ਅੰਮ੍ਰਿਤਸਰ ਪਹੁੰਚਣ ‘ਤੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਸੀਨੀਅਰ ਆਗੂ ਸਚਿਨ ਪਾਇਲਟ ਵੀ ਖਾਸ ਤੌਰ ‘ਤੇ ਮੌਜੂਦ ਸਨ।

ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਆਪਣੀ ਪਹਿਲੀ ਪੰਜਾਬ ਫੇਰੀ ਦੌਰਾਨ ਪਰਗਟ ਸਿੰਘ ਅਤੇ ਸਚਿਨ ਪਾਇਲਟ ਨੇ ਸਭ ਤੋਂ ਪਹਿਲਾਂ ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ (ਦਰਬਾਰ ਸਾਹਿਬ) ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸਥਾਨਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਦੱਸਿਆ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਸਿਆਸੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਾਰੇ ਵਰਕਰਾਂ ਅਤੇ ਆਗੂਆਂ ਨੂੰ ਨਾਲ ਲੈ ਕੇ ਇੱਕਜੁੱਟਤਾ ਨਾਲ ਕੰਮ ਕੀਤਾ ਜਾਵੇਗਾ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਉਹ ਪਾਰਟੀ ਦੇ ਹੋਰ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨਗੇ।

ਅੰਤਰਰਾਸ਼ਟਰੀ ਹਵਾਈ ਅੱਡੇ ਤੋ ਇਲਾਵਾ ਥਾਂ ਥਾਂ ਹੋਇਆ ਨਿੱਘਾ ਸਵਾਗਤ

ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਉਪਰੰਤ ਪਰਗਟ ਸਿੰਘ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਭਰਵਾਂ ਸਵਾਗਤ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਦੇ ਅੰਮ੍ਰਿਤਸਰ ਪੁੱਜਣ ’ਤੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ।ਪਰਗਟ ਸਿੰਘ ਦੇ ਸਵਾਗਤ ਲਈ ਹਵਾਈ ਅੱਡੇ ’ਤੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਇਕੱਤਰ ਹੋਏ। ਇਸ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਪੰਜਾਬ ਕਾਂਗਰਸ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਜ਼ਿਕਰਯੋਗ ਹੈ ਕਿ ਕਾਂਗਰਸ ਹਾਈਕਮਾਨ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਸਾਬਕਾ ਭਾਰਤੀ ਹਾਕੀ ਕਪਤਾਨ ਅਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅੰਮ੍ਰਿਤਸਰ ਦੌਰੇ ਦੌਰਾਨ ਪਰਗਟ ਸਿੰਘ ਅਤੇ ਸਚਿਨ ਪਾਇਲਟ ਵਲੋਂ ਸ੍ਰੀ ਦਰਬਾਰ ਸਾਹਿਬ ਸਮੇਤ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਣ ਦਾ ਵੀ ਪ੍ਰੋਗਰਾਮ ਹੈ। ਇਸ ਮੌਕੇ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿਪਾ,ਤਰਨ ਤਾਰਨ ਹਲਕੇ ਦੇ ਸੀਨੀਅਰ ਕਾਂਗਰਸੀ ਨੇਤਾ ਦਵਿੰਦਰ ਸਿੰਘ ਲਾਲੀ ਢਾਲਾ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਡਾ: ਰਾਜ ਕੁਮਾਰ ਵੇਰਕਾ, ਭਾਰਤ ਭੂਸ਼ਨ ਆਸ਼ੂ, ਹਰਪ੍ਰਤਾਪ ਸਿੰਘ ਅਜਨਾਲਾ,  ਸਮੇਤ ਹੋਰ ਪਾਰਟੀ ਆਗੂ ਵੀ ਮੌਜੂਦ ਸਨ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News