ਪੁਲਿਸ ਨੇ ਮਸ਼ਹੂਰ ਸੋਸ਼ਲ ਮੀਡੀਆ ਪ੍ਰਭਾਵਕ (ਇਨਫਲੂਐਂਸਰ) ‘ਮੈਡ ਸੰਧੂ’ ਦੇ ਕਤਲ ਦਾ ਮਾਮਲਾ ਸੁਲਝਾਅ ਕੇ ਮੁੱਖ ਸ਼ੂਟਰ ਸਮੇਤ 6 ਨੂੰ ਕੀਤਾ ਕਾਬੂ

4949403
Total views : 5950190

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਗੁਜਰਾਤ ਪੁਲਿਸ ਨਾਲ ਚਲਾਏ ਗਏ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਮਸ਼ਹੂਰ ਸੋਸ਼ਲ ਮੀਡੀਆ ਪ੍ਰਭਾਵਕ (ਇਨਫਲੂਐਂਸਰ) ਮਧੂਸੂਦਨ ਸਿੰਘ ਉਰਫ਼ ‘ਮੈਡ ਸੰਧੂ’ ਦੇ ਸਨਸਨੀਖੇਜ਼ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਮੁੱਖ ਸ਼ੂਟਰ ਸਮੇਤ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ 3 ਅਕਤੂਬਰ, 2026 ਦੀ ਸ਼ਾਮ ਨੂੰ ਅੰਮ੍ਰਿਤਸਰ ਦੇ ਲੋਹਾਰਕਾ ਰੋਡ ‘ਤੇ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ: ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਭੁਪਿੰਦਰ ਸਿੰਘ ਦੀ ਸ਼ਿਕਾਇਤ ‘ਤੇ ਥਾਣਾ ਛਾਉਣੀ ਅੰਮ੍ਰਿਤਸਰ ਵਿਖੇ ਬੀ.ਐੱਨ.ਐੱਸ. ਦੀਆਂ ਸਬੰਧਤ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਮੁਕੱਦਮਾ ਨੰਬਰ 186 ਦਰਜ ਕੀਤਾ ਗਿਆ ਸੀ।ਇਸ ਸਮੇ ਉਨਾਂ ਨਾਲ ਡੀ.ਸੀ.ਪੀ(ਡੀ) ਸ: ਪ੍ਰਭਜੋਤ ਸਿੰਘ ਵਿਰਕ , ਡੀ.ਸੀ.ਪੀ ਜਸਕਰਨ ਸਿੰਘ ਤੇਜਾ ਤੇ ਹੋਰ ਅਧਿਕਾਰੀ ਵੀ ਹਾਜਰ ਸਨ।

ਤਕਨੀਕੀ ਜਾਂਚ, ਮਨੁੱਖੀ ਖੁਫ਼ੀਆ ਤੰਤਰ ਅਤੇ ਲਗਾਤਾਰ ਖੋਜ ਤੋਂ ਬਾਅਦ ਪੁਲਿਸ ਟੀਮ ਨੇ ਗੁਜਰਾਤ ਪੁਲਿਸ ਦੇ ਸਹਿਯੋਗ ਨਾਲ ਮੁੱਖ ਦੋਸ਼ੀ ਅਤੇ ਸ਼ੂਟਰ ਪਰਮਿੰਦਰ ਉਰਫ਼ ਕਾਕਾ (ਵਾਸੀ ਲੋਹੀਆਂ ਖਾਸ, ਜਲੰਧਰ) ਸਮੇਤ ਛੇ ਮੁਲਜ਼ਮਾਂ ਨੂੰ ਟਰੇਸ ਕਰਕੇ ,ਅਮਨਦੀਪ ਸਿੰਘ ਵਾਸੀ ਤਾਸ਼ਪੁਰ ਕਪੂਰਥਲਾ, ਪਰਮਵੀਰ ਸਿੰਘ ਵਾਸੀ ਲੋਹੀਆਂ ਖਾਸ, ਜਲੰਧਰ ਦਿਹਾਤੀ, ਬਲਜਿੰਦਰ ਸਿੰਘ ਉਰਫ ਲਾਲੀ ਵਾਸੀ ਪਿੰਡ ਦਲਾਵਰਪੁਰ, ਤਰਨਤਾਰਨ,ਬਲਰਾਜ ਸਿੰਘ ਉਰਫ ਬੰਟੀ ਵਾਸੀ ਖਲਚੀਆ, ਅੰਮ੍ਰਿਤਸਰ ਦਿਹਾਤੀ, ਵਿਕਾਸ ਸਿੰਘ ਵਾਸੀ ਖਲਚੀਆ, ਅੰਮ੍ਰਿਤਸਰ ਦਿਹਾਤੀ ਨੂੰ ਕਾਬੂ ਕੀਤਾ।ਜਿਨ੍ਹਾਂ ਵਿੱਚ ਮੁੱਖ ਮੁਲਜ਼ਮ/ਸ਼ੂਟਰ ਪਰਮਿੰਦਰ ਉਰਫ਼ ਕਾਕਾ ਵੀ ਸ਼ਾਮਲ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

 

Share this News