





Total views : 5950402







Total views : 5950402ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰ ਸਰਕਲ, ਬਸਤੀ ਪੀਰਦਾਦ, ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਸ਼ਵਜੀਤ ਸਿੰਘ ਅਤੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਨਿਊ ਰਾਜਨ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਕਿਹਾ ਕਿ ਉਸਨੇ 4 ਮਰਲੇ ਦਾ ਇੱਕ ਪਲਾਟ ਖਰੀਦਿਆ ਸੀ ਅਤੇ ਇਸਦੀ ਸੇਲ ਡੀਡ 23.12.2024 ਨੂੰ ਆਪਣੇ ਛੋਟੇ ਭਰਾ ਉਮੇਸ਼ ਕੁਮਾਰ ਦੇ ਨਾਮ ‘ਤੇ ਰਜਿਸਟਰਡ ਕਰਵਾਈ ਸੀ। ਉਸਨੇ ਪਲਾਟ ਦੇ ਇੰਤਕਾਲ ਲਈ ਸਬੰਧਤ ਪਟਵਾਰੀ ਨਾਲ ਸੰਪਰਕ ਕੀਤਾ, ਪਰ ਮਾਮਲੇ ਵਿੱਚ ਵਾਰ-ਵਾਰ ਦੇਰੀ ਕੀਤੀ ਗਈ।
ਮਿਤੀ 07.10.2026 ਨੂੰ, ਉਹ ਪਲਾਟ ਦੇ ਇੰਤਕਾਲ ਲਈ ਦੁਬਾਰਾ ਮੁਲਜ਼ਮ ਪਟਵਾਰੀ ਵਿਸ਼ਵਦੀਪ ਸਿੰਘ ਕੋਲ ਗਿਆ। ਮੁਲਜ਼ਮ ਪਟਵਾਰੀ ਨੇ ਉਸਨੂੰ ਆਪਣੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ ਮਿਲਣ ਲਈ ਕਿਹਾ, ਜਿਸਨੇ ਮਾਲ ਰਿਕਾਰਡ ਵਿੱਚ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਮਜ਼ਬੂਰਨ, ਸ਼ਿਕਾਇਤਕਰਤਾ ਨੇ ਸ਼ੁਰੂ ਵਿੱਚ 1,500 ਰੁਪਏ ਦਿੱਤੇ, ਪਰ ਮੁਲਜ਼ਮ ਰਾਕੇਸ਼ ਕੁਮਾਰ ਨੇ ਉਹ ਰਕਮ ਵਾਪਸ ਕਰ ਦਿੱਤੀ ਅਤੇ ਉਸਨੂੰ ਅਗਲੇ ਦਿਨ ਪੂਰੇ 5,000 ਰੁਪਏ ਲਿਆਉਣ ਲਈ ਕਿਹਾ। ਬੁਲਾਰੇ ਨੇ ਅੱਗੇ ਦੱਸਿਆ ਕਿ ਰਿਸ਼ਵਤ ਦੀ ਮੰਗ ਬਾਰੇ ਹੋਈ ਗੱਲਬਾਤ ਸ਼ਿਕਾਇਤਕਰਤਾ ਵੱਲੋਂ ਰਿਕਾਰਡ ਕਰ ਲਈ ਗਈ ਸੀ।ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦੀ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ, ਜਿਸ ਦੌਰਾਨ ਦੋਵਾਂ ਮੁਲਜ਼ਮਾਂ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਇਸ ਸਬੰਧੀ, ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਉੱਤਰੀ ਰੇਲਵੇ ਵਿਖੇ ਤਾਇਨਾਤ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਨਿੱਜੀ ਲੋੜ ਲਈ ਅਮਿਤ ਕੁਮਾਰ ਨਾਮਕ ਆਪਣੇ ਜਾਣ-ਪਛਾਣ ਵਾਲੇ ਵਿਅਕਤੀ, ਜੋ ਕਿ ਰੇਲਵੇ ਕਰਮਚਾਰੀ ਹੈ, ਨੂੰ ਕੁਝ ਪੈਸੇ ਦਿੱਤੇ ਸਨ। ਜਦੋਂ ਸ਼ਿਕਾਇਤਕਰਤਾ ਨੂੰ ਉਸਦੇ ਪੈਸੇ ਵਾਪਸ ਨਾ ਮਿਲੇ ਤਾਂ ਉਸਨੇ ਅਮਿਤ ਕੁਮਾਰ ਤੋਂ ਪੈਸੇ ਵਸੂਲਣ ਲਈ ਅਦਾਲਤ ਵਿੱਚ ਇੱਕ ਸਿਵਲ ਮੁਕੱਦਮਾ ਦਾਇਰ ਕੀਤਾ। ਜਿਸ ਸਬੰਧੀ ਫਿਰੋਜ਼ਪੁਰ ਅਦਾਲਤ ਨੇ ਰੇਲਵੇ ਵਿਭਾਗ ਨੂੰ ਹੁਕਮ ਜਾਰੀ ਕਰਕੇ ਕਿਹਾ ਸੀ ਕਿ ਅਮਿਤ ਕੁਮਾਰ ਦੀ ਤਨਖਾਹ ਦਾ ਇੱਕ-ਤਿਹਾਈ (1/3) ਹਿੱਸਾ ਕੱਟ ਕੇ ਸ਼ਿਕਾਇਤਕਰਤਾ ਹਰਦੀਪ ਸਿੰਘ ਨੂੰ ਅਦਾ ਕੀਤਾ ਜਾਵੇ। ਉਕਤ ਕਟੌਤੀ ਕਰਨ ਅਤੇ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਬਦਲੇ, ਮੁਲਜ਼ਮ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੇ ਸ਼ਿਕਾਇਤ ਕਰਤਾ 40,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ।
ਰਿਸ਼ਵਤ ਦੇਣ ਤੋਂ ਅਸਹਿਮਤ , ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਅਧਿਕਾਰੀ ਪੰਕਜ ਭਾਰਦਵਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ।ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

