





Total views : 5951215







Total views : 5951215ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮੁਕਾਬਲੇ ਚੋਣ ਮੈਦਾਨ ਵਿੱਚ ਉਤਾਰਨ ਬਾਰੇ ਫ਼ੈਸਲਾ ਲਿਆ ਗਿਆ ਹੈ। ਪਾਰਟੀ ਅੰਮ੍ਰਿਤਪਾਲ ਸਿੰਘ ਨੂੰ ਦੋ ਵਿਧਾਨ ਸਭਾ ਸੀਟਾਂ ਤੋਂ ਚੋਣ ਲੜਾਉਣ ਦੀ ਤਿਆਰੀ ਕਰ ਰਹੀ ਹੈ।
ਇਹ ਫ਼ੈਸਲਾ ਅੱਜ ਮੋਹਾਲੀ ਵਿੱਚ ਹੋਈ ਪਾਰਟੀ ਦੇ ਸੀਨੀਅਰ ਆਗੂਆਂ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ। ਇਸ ਮੀਟਿੰਗ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ। ਪਾਰਟੀ ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਲੰਬੀ ਜਾਂ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਸਕਦੇ ਹਨ। ਪਾਰਟੀ ਵੱਲੋਂ ਪਿਛਲੇ ਕੁਝ ਦਿਨਾਂ ਦੌਰਾਨ ਲੰਬੀ ਹਲਕੇ ਵਿੱਚ ਸਰਵੇਖਣ ਵੀ ਕਰਵਾਇਆ ਗਿਆ ਹੈ।
ਸੂਤਰਾਂ ਅਨੁਸਾਰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹਲਕਾ ਲੰਬੀ ਜਾਂ ਗਿੱਦੜਬਾਹਾ ਤੋਂ ਚੋਣ ਲੜ ਸਕਦੇ ਹਨ। ਪਾਰਟੀ ਵੱਲੋਂ ਪਿਛਲੇ ਦਿਨਾਂ ’ਚ ਹਲਕਾ ਲੰਬੀ ’ਚ ਸਰਵੇਖਣ ਵੀ ਕਰਾਇਆ ਗਿਆ ਹੈ। ਇਹ ਤੈਅ ਹੋਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿਸ ਹਲਕੇ (ਲੰਬੀ ਜਾਂ ਗਿੱਦੜਬਾਹਾ) ਤੋਂ ਚੋਣ ਲੜਨਗੇ, ਉਸ ਹਲਕੇ ਤੋਂ ਹੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਉਮੀਦਵਾਰ ਬਣਨਗੇ। ਇਸੇ ਤਰ੍ਹਾਂ ਜਿਸ ਸੀਟ ਤੋਂ ਮੁੱਖ ਮੰਤਰੀ ਭਗਵੰਤ ਮਾਨ ਚੋਣ ਮੈਦਾਨ ’ਚ ਉੱਤਰਦੇ ਹਨ, ਉਸ ਹਲਕੇ ਤੋਂ ਵੀ ਅੰਮ੍ਰਿਤਪਾਲ ਸਿੰਘ ਚੋਣ ਮੈਦਾਨ ’ਚ ਉੱਤਰਨਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
