ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਦੇ ਭਲਕੇ 11 ਅਕਤੂਬਰ ਨੂੰ ਹੋਣ ਵਾਲੇ ਤਾਜਪੋਸ਼ੀ ਸਮਾਗਮ ਦੀਆਂ ਤਿਆਰੀਆਂ ਮਕੁੰਮਲ ! ਵਰਕਰਾਂ ‘ਚ ਭਾਰੀ ਉਤਸ਼ਾਹ

4950203
Total views : 5951173

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਚੰਗੀਗੜ੍ਹ/ਬਾਰਡਰ ਨਿਊਜ ਸਰਵਿਸ 

 ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਪਰਗਟ ਸਿੰਘ ਦਾ ਰਸਮੀ ਤਾਜਪੋਸ਼ੀ ਸਮਾਗਮ ਭਲਕੇ, 11 ਅਕਤੂਬਰ 2026 ਨੂੰ (ਸਵੇਰੇ 10 ਵਜੇ) ਚੰਡੀਗੜ੍ਹ ਵਿਖੇ ਵੱਡੇ ਪੱਧਰ ‘ਤੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਸਮਾਗਮ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਕਰਵਾਇਆ ਜਾਵੇਗਾ, ਜਿੱਥੇ ਪਰਗਟ ਸਿੰਘ ਰਸਮੀ ਤੌਰ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਣਗੇ।

ਇਸ ਸਮਾਗਮ ਲਈ ਪੰਜਾਬ ਕਾਂਗਰਸ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।11 ਅਕਤੂਬਰ ਨੂੰ ਹੋਣ ਵਾਲੇ ਤਾਜਪੋਸ਼ੀ ਸਮਾਗਮ ਦੌਰਾਨ ਕਾਂਗਰਸ ਹਾਈਕਮਾਨ ਦੇ ਕਈ ਸੀਨੀਅਰ ਕੇਂਦਰੀ ਨੇਤਾਵਾਂ (ਕੇ.ਸੀ. ਵੇਨੂਗੋਪਾਲ ਅਤੇ ਸਚਿਨ ਪਾਇਲਟ) ਦੇ ਨਾਲ-ਨਾਲ ਪੰਜਾਬ ਦੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਤੋਂ ਇਲਾਵਾ ਪਾਰਟੀ ਦੇ ਐਮ.ਪੀ., ਸਾਬਕਾ ਮੰਤਰੀਆਂ, ਜ਼ਿਲ੍ਹਾ ਪ੍ਰਧਾਨਾਂ ਦੇ ਨਾਲ ਨਾਲ ਅਹੁਦੇਦਾਰਾਂ ਨੂੰ ਸੱਦਾ ਦਿੱਤਾ ਗਿਆ ਹੈ। ਪਾਰਟੀ ਦੇ ਸੀਨੀਅਰ ਆਗੂਆਂ ਨੇ ਪਰਗਟ ਸਿੰਘ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਨ੍ਹਾਂ ਦੇ ਤਜਰਬੇ ਅਤੇ ਅਗਵਾਈ ਹੇਠ ਪੰਜਾਬ ਕਾਂਗਰਸ ਨਵੀਆਂ ਬੁਲੰਦੀਆਂ ਨੂੰ ਛੂਹੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News