ਪਰਗਟ ਸਿੰਘ ਦੀ ਤਾਜਪੋਸ਼ੀ ਦੌਰਾਨ ਪੰਜਾਬ ਕਾਂਗਰਸ ਦਾ ਸ਼ਕਤੀ ਪ੍ਰਦਰਸ਼ਨ : ਵਰ੍ਹਦੇ ਮੀਂਹ ‘ਚ ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ

4950402
Total views : 5951414

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਪੰਜਾਬ ਕਾਂਗਰਸ ਅੰਦਰ ਲੰਬੇ ਸਮੇਂ ਤੋਂ ਚੱਲ ਰਹੀ ਗੁੱਟਬੰਦੀ ਅਤੇ ਅਗਵਾਈ ਨੂੰ ਲੈ ਕੇ ਜਾਰੀ ਖਿੱਚੋਤਾਣ ਦੇ ਵਿਚਕਾਰ ਐਤਵਾਰ ਨੂੰ ਪਾਰਟੀ ਨੇ ਆਪਣੀ ਮਜ਼ਬੂਤ ਇੱਕਜੁੱਟਤਾ ਦਾ ਪ੍ਰਦਰਸ਼ਨ ਕੀਤਾ। ਨਵ-ਨਿਯੁਕਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਦੇ ਅਹੁਦਾ ਸੰਭਾਲਣ ਦੇ ਪ੍ਰੋਗਰਾਮ ਦੌਰਾਨ ਕਾਂਗਰਸ ਦੇ ਤਕਰੀਬਨ ਸਾਰੇ ਵੱਡੇ ਆਗੂ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਇੱਕ ਮੰਚ ‘ਤੇ ਇਕੱਠੇ ਨਜ਼ਰ ਆਏ। ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਇਕੱਠ ਨੂੰ ਪਾਰਟੀ ਵੱਲੋਂ ਅੰਦਰੂਨੀ ਆਪਸੀ ਮਤਭੇਦ ਭੁਲਾ ਕੇ ਇੱਕਜੁੱਟ ਹੋਣ ਦੀ ਇੱਕ ਵੱਡੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।

ਪੰਜਾਬ ’ਚ ਸਾਫ਼-ਸੁਥਰੀ ਸਿਆਸਤ ਕਰਾਂਗਾ: ਪਰਗਟ ਸਿੰਘ

ਸਮਾਗਮ ਦੀ ਸ਼ੁਰੂਆਤ ਦੌਰਾਨ ਭਾਰੀ ਮੀਂਹ ਨੇ ਜ਼ਰੂਰ ਕੁਝ ਵਿਘਨ ਪਾਇਆ, ਜਿਸ ਕਾਰਨ ਪਾਰਟੀ ਸਮਰਥਕਾਂ ਨੂੰ ਬਚਾਅ ਲਈ ਛੱਤਾਂ ਹੇਠਾਂ ਸ਼ਰਨ ਲੈਣੀ ਪਈ। ਪਰ ਇਸ ਦੇ ਬਾਵਜੂਦ ਵਰਕਰਾਂ ਦੇ ਉਤਸ਼ਾਹ ਵਿੱਚ ਕੋਈ ਕਮੀ ਨਹੀਂ ਆਈ ਅਤੇ ਉਹ ਛਤਰੀਆਂ ਲੈ ਕੇ ਨਵੇਂ ਪ੍ਰਦੇਸ਼ ਪ੍ਰਧਾਨ ਦੇ ਹੱਕ ਵਿੱਚ ਲਗਾਤਾਰ ਨਾਅਰੇਬਾਜ਼ੀ ਕਰਦੇ ਰਹੇ।ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਆਯੋਜਿਤ ਇਸ ਸਮਾਗਮ ਵਿੱਚ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾਦਵਿੰਦਰ ਸਿੰਘ ਲਾਲੀ ਢਾਲਾ ਤਰਨ ਤਾਰਨ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਸਮੇਤ ਕਈ ਦਿਗਜ਼ ਨੇਤਾ ਮੌਜੂਦ ਸਨ। ਹਾਲਾਂਕਿ, ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਦਿੱਲੀ ਵਿੱਚ ਪਹਿਲਾਂ ਤੋਂ ਨਿਰਧਾਰਤ ਰੁੱਝੇਵਿਆਂ ਕਾਰਨ ਇਸ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕੇ।ਰਸਮੀ ਤੌਰ ‘ਤੇ ਅਹੁਦਾ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਕਿਹਾ ਕਿ ਉਹ ਪਹਿਲੇ ਨਵਰਾਤਰੇ ਦੇ ਸ਼ੁਭ ਦਿਹਾੜੇ ‘ਤੇ ਆਪਣੀ ਇਸ ਨਵੀਂ ਯਾਤਰਾ ਦੀ ਸ਼ੁਰੂਆਤ ਕਰ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਅਹਿਮ ਮੁੱਦੇ ਅਤੇ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਉਨ੍ਹਾਂ ਦੀਆਂ ਸਭ ਤੋਂ ਵੱਡੀਆਂ ਪ੍ਰਾਥਮਿਕਤਾਵਾਂ ਹੋਣਗੀਆਂ। ਆਮ ਆਦਮੀ ਪਾਰਟੀ  ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਨੌਕਰਸ਼ਾਹੀ ਹੁਕਮਰਾਨ ਪਾਰਟੀ ਦੇ ਹੱਥਾਂ ਦਾ ਖਿਡੌਣਾ ਬਣ ਕੇ ਰਹਿ ਗਈ ਹੈ। ਖਬਰ  ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News