





Total views : 5951554







Total views : 5951554ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬਾਰਡਰ ਨਿਊਜ ਸਰਵਿਸ
ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ ਇਲਾਕੇ ਵਿੱਚ ਐਤਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਵਾਪਰੀ, ਜਿੱਥੇ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿਭਾਗ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਇਕਬਾਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਏ.ਐੱਸ.ਆਈ. ਇਕਬਾਲ ਸਿੰਘ ਪਿੰਡ ਨੌਸ਼ਹਿਰਾ ਪੰਨੂਆਂ ਦੇ ਰਹਿਣ ਵਾਲੇ ਸਨ ਅਤੇ ਫਿਰੋਜ਼ਪੁਰ ਵਿਖੇ ਕਾਊਂਟਰ ਇੰਟੈਲੀਜੈਂਸ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਐਤਵਾਰ ਸ਼ਾਮ ਨੂੰ ਉਹ ਆਪਣੀ ਡਿਊਟੀ ਖ਼ਤਮ ਕਰਨ ਤੋਂ ਬਾਅਦ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਪਰਤ ਰਹੇ ਸਨ। ਇਸ ਦੌਰਾਨ ਜਦੋਂ ਉਹ ਨੌਸ਼ਹਿਰਾ ਪੰਨੂਆਂ ਤੋਂ ਲਹੁਕਾ ਰੋਡ ’ਤੇ ਸਥਿਤ ਪਟਵਾਰਖਾਨੇ ਦੇ ਨੇੜੇ ਪਹੁੰਚੇ ਤਾਂ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾ ਦਿੱਤੀਆਂ।

ਗੋਲੀਆਂ ਲੱਗਣ ਕਾਰਨ ਏ.ਐੱਸ.ਆਈ. ਇਕਬਾਲ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਸੜਕ ’ਤੇ ਡਿੱਗ ਪਏ ਅਤੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਹਮਲਾਵਰ ਉੱਥੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਅਤੇ ਪੁਲਿਸ ਅਧਿਕਾਰੀ ਭਾਰੀ ਫੋਰਸ ਸਮੇਤ ਮੌਕੇ ’ਤੇ ਪਹੁੰਚ ਗਏ ।