ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਸਿੱਖਿਆ ਅਤੇ ਅਧਿਆਪਕਾਂ ਦੇ ਸਤਿਕਾਰ ਬਾਰੇ ਨੁੱਕੜ ਨਾਟਕ ਦਾ ਆਯੋਜਨ

4951587
Total views : 5952845

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਝਬਾਲ/ਬਾਰਡਰ ਨਿਊਜ ਸਰਵਿਸ 

ਸੰਤ ਬਾਬਾ ਖੜਕ ਸਿੰਘ ਜੀ ਤੇ ਸੰਤ ਬਾਬਾ ਦਰਸ਼ਨ ਸਿੰਘ ਜੀ ਦੁਆਰਾ ਸਥਾਪਿਤ ਤੇ ਮੌਜੂਦਾ ਸਰਪ੍ਰਸਤ ਬਾਬਾ ਸੰਤੋਖ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਰੈਡ ਆਰਟਸ ਪੰਜਾਬੀ ਥੀਏਟਰ ਗਰੁੱਪ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਿੱਖਿਆ ਦੀ ਮਹੱਤਤਾ ਅਤੇ ਅਧਿਆਪਕਾਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਉਜਾਗਰ ਕਰਦਾ ਨੁੱਕੜ ਨਾਟਕ ਪੇਸ਼ ਕੀਤਾ ਗਿਆ।

ਰੈੱਡ ਆਰਟਸ ਪੰਜਾਬ ਥੀਏਟਰ ਗਰੁੱਪ ਦੇ ਕਲਾਕਾਰਾਂ ਨੇ ਆਪਣੀ ਪ੍ਰਭਾਵਸ਼ਾਲੀ ਪੇਸ਼ਕਾਰੀ ਰਾਹੀਂ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਜਾਗਰੂਕ ਹੋਣ ਅਤੇ ਅਧਿਆਪਕਾਂ ਨਾਲ ਸਤਿਕਾਰ ਭਰਿਆ ਰਿਸ਼ਤਾ ਕਾਇਮ ਰੱਖਣ ਦਾ ਸੰਦੇਸ਼ ਦਿੱਤਾ। ਨਾਟਕ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸਿੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਅਧਿਆਪਕ-ਵਿਦਿਆਰਥੀ ਰਿਸ਼ਤੇ ਦੀ ਅਹਿਮੀਅਤ ਨੂੰ ਉਜਾਗਰ ਕਰਨਾ ਸੀ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ : ਡਾ. ਕਰਨਜੀਤ ਸਿੰਘ ਨੇ ਆਏ ਹੋਏ ਕਲਾਕਾਰਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦਾ ਆਦਰ ਅਤੇ ਸਨਮਾਨ ਕਰਨ ਦੀ ਮਹੱਤਤਾ ਬਾਰੇ ਦੱਸਿਆ I ਇਸ ਦੌਰਾਨ ਸਟੇਜ ਦਾ ਸੰਚਾਲ ਪ੍ਰੋ ਇੰਦਰਜੀਤ ਸਿੰਘ ਵਲੋਂ ਨਿਭਾਇਆ ਗਿਆ I ਇਸ ਮੌਕੇ ਸਮੂਹ ਵਿਦਿਆਰਥੀ ਅਤੇ ਸਮੂਹ ਸਟਾਫ ਸੁਪਰੀਡੈਂਟ ਸ: ਤਜਿੰਦਰ ਸਿੰਘ ,ਡਾ. ਅਮਰਬੀਰ ਸਿੰਘ ਪ੍ਰੋ: ਸੁਰਿੰਦਰ ਸਿੰਘ , ਪ੍ਰੋ: ਅੰਮ੍ਰਿਤਪਾਲ ਸਿੰਘ, ਸ: ਸੁਖਬੀਰ ਸਿੰਘ, ਪ੍ਰੋ: ਸੁਖਪਾਲ ਕੌਰ , ਪ੍ਰੋਫੈਸਰ ਅਕਵਿੰਦਰ ਕੌਰ , ਪ੍ਰੋ: ਹਰਪ੍ਰੀਤ ਕੌਰ ,ਪ੍ਰੋ: ਚੰਦਪ੍ਰੀਤ ਕੌਰ ,ਪ੍ਰੋ ਸਿਮਰਨਜੀਤ ਕੌਰ , ਪ੍ਰੋ: ਪਲਵਿੰਦਰ ਕੌਰ, ਪ੍ਰੋ: ਕਵਲਪ੍ਰੀਤ ਕੌਰ, ਪ੍ਰੋ: ਰਮਨਦੀਪ ਕੌਰ, ਡਾ. ਰਾਜਵਿੰਦਰ ਕੌਰ ਮੌਜੂਦ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News