





Total views : 5953555







Total views : 5953555ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬਾਰਡਰ ਨਿਊਜ ਸਰਵਿਸ
ਪੰਜਾਬ ਪੁਲਿਸ ਤੇ ਸਰਕਾਰ ਵਲੋ ਯੁੱਧ ਨਸ਼ਿਆ ਵਿਰੁੱਧ ਚਲਾਈ ਮੁਹਿੰਮ ਦੀ ਉਸ ਸਮੇ ਫੂਕ ਨਿਕਲਦੀ ਦਿਖਾਈ ਦਿੱਤੀ ਜਦ ਸਰਹੱਦੀ ਖੇਤਰ ‘ਚ ਡਰੋਨ ਰਾਹੀ ਆਂਉਦੀ ਐਟੀਡਰੋਨ ਸੁਕੈਅਡ ‘ਚ ਤਾਇਨਾਤ ਪੰਜਾਬ ਪੁਲਿਸ ਦੇ ਇਕ ਸਿਪਾਹੀ ਨੂੰ ਪੰਜਾਬ ਪੁਲਿਸ ਨੇ ਹੀ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਜਾਣਕਾਰੀ ਅਨੁਸਾਰ ਅੱਜ ਚਾਹਲ ਡਰੇਨ ਨੇੜੇ ਬੀ.ਐਸ.ਐਫ. ਦੀ 115 ਬਟਾਲੀਅਨ ਦੇ ਜਵਾਨਾਂ ਵੱਲੋਂ ਨਾਕਾਬੰਦੀ ਦੌਰਾਨ ਇੱਕ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਗੱਡੀ ਵਿੱਚੋਂ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਦੀ ਵੱਡੀ ਖੇਪ ਬਰਾਮਦ ਹੋਈ। ਗੱਡੀ ਚਾਲਕ ਦੀ ਪਛਾਣ ਪੰਜਾਬ ਪੁਲਿਸ ਦੇ ਮੁਲਾਜ਼ਮ ਕਰਨਦੀਪ ਸਿੰਘ ਪੁੱਤਰ ਨੰਬਰਦਾਰ ਰਣਜੀਤ ਸਿੰਘ ਵਾਸੀ ਪਿੰਡ ਭੂਸੇ ਵਜੋਂ ਹੋਈ ਹੈ, ਜੋ ਕਿ ਸਰਹੱਦੀ ਇਲਾਕੇ ਵਿੱਚ ਪੁਲਿਸ ਦੇ ਐਂਟੀ ਡਰੋਨ ਸੈੱਲ ਵਿੱਚ ਡਿਊਟੀ ਨਿਭਾਅ ਰਿਹਾ ਸੀ।
ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਰਾਜ ਕੁਮਾਰ ਨੇ ਦੱਸਿਆ ਕਿ ਮੌਕੇ ‘ਤੇ ਬੀ.ਐਸ.ਐਫ. ਵੱਲੋਂ ਐਨ.ਸੀ.ਬੀ. ਦੀ ਟੀਮ ਨੂੰ ਬੁਲਾ ਕੇ ਬਰਾਮਦ ਹੋਈ ਹੈਰੋਇਨ ਅਤੇ ਮੁਲਾਜ਼ਮ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਿਸ ਦੀ ਅਗਲੇਰੀ ਜਾਂਚ ਐਨ.ਸੀ.ਬੀ. ਵੱਲੋਂ ਕੀਤੀ ਜਾ ਰਹੀ ਹੈ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
