ਪੰਜਾਬ ਭਰ ਦੇ ਸਮੂਹ ਟੋਲ ਪਲਾਜ਼ੇ ਕੱਲ੍ਹ 15 ਅਕਤੂਬਰ ਨੂੰ ਆਉਣ-ਜਾਣ ਵਾਲੇ ਵਾਹਨਾਂ ਲਈ ਕੀਤੇ ਜਾਣਗੇ ਮੁਫ਼ਤ

4953095
Total views : 5954658

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਲੁਧਿਆਣਾ/ਬਾਰਡਰ ਨਿਊਜ ਸਰਵਿਸ 

ਪੰਜਾਬ ਭਰ ਦੇ ਸਮੂਹ ਟੋਲ ਪਲਾਜ਼ੇ ਕੱਲ੍ਹ 15 ਅਕਤੂਬਰ ਨੂੰ ਆਉਣ-ਜਾਣ ਵਾਲੇ ਵਾਹਨਾਂ ਲਈ ਮੁਫ਼ਤ ਕੀਤੇ ਜਾਣਗੇ ।ਦਰਸ਼ਨ ਸਿੰਘ ਲਾਡੀ ਸੂਬਾ ਪ੍ਰਧਾਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਯੁੱਧ ਕਰਦਿਆਂ ਪੰਜਾਬ ਦਾ ਮਹਾਨ ਯੋਧਾ ਪਰਵਿੰਦਰ ਸਿੰਘ ਝੋਟਾ ਨਸ਼ੇ ਦੇ ਸੌਦਾਗਰਾਂ ਦੀ ਭੇਟ ਚੜ੍ਹ ਗਿਆ ਹੈ,ਦੇ ਵਿਰੋਧ ਵਿੱਚ ਪੰਜਾਬ ਦੇ ਹਿਤੈਸ਼ੀ ਆਗੂਆਂ ਵਲੋਂ ਰੋਸ ਵਜੋਂ ਕੱਲ੍ਹ 15 ਅਕਤੂਬਰ ਨੂੰ ਦਿੱਤੇ ਗਏ ਬੰਦ ਨੂੰ ਮੁੱਖ ਰੱਖਦਿਆਂ ਟੋਲ ਪਲਾਜ਼ਾ ਵਰਕਰ ਜਥੇਬੰਦੀ ਵੱਲੋਂ ਵੀ ਸਮਰਥਨ ਦਿੰਦਿਆਂ ਪੰਜਾਬ ਭਰ ਦੇ ਸਮੂਹ ਟੋਲ ਪਲਾਜ਼ੇ ਆਉਣ-ਜਾਣ ਵਾਲੇ ਵਾਹਨਾਂ ਲਈ ਸਵੇਰੇ 8 ਵਜੇ ਤੋਂ ਅਣਮਿੱਥੇ ਸਮੇਂ ਲਈ ਮੁਫ਼ਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਮੂਹ ਟੋਲ ਪਲਾਜ਼ਾ ਮੁਲਾਜ਼ਮ ਰੋਸ ਵਜੋਂ ਟੋਲ ਪਲਾਜ਼ਿਆਂ ‘ਤੇ ਧਰਨਾ ਪ੍ਰਦਰਸ਼ਨ ਕਰਨਗੇ ।ਇਸ ਮੌਕੇ ਉਨ੍ਹਾਂ ਸੂਬੇ ਭਰ ਦੇ ਸਮੂਹ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਕਰਵਾਉਣ ਲਈ ਟੋਲ ਪਲਾਜ਼ਿਆਂ ‘ਤੇ ਇਕੱਠੇ ਹੋਣ ਤਾਂ ਜੋ ਨੌਜਵਾਨੀ ਨੂੰ ਨਸ਼ਿਆਂ ਦੀ ਚੁੰਗਲ ਵਿੱਚੋਂ ਬਾਹਰ ਕੱਢਿਆ ਜਾ ਸਕੇ ।ਉਨ੍ਹਾਂ ਅੱਗੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਠੱਲ੍ਹਣ ਲਈ ਹਰੇਕ ਪੰਜਾਬੀ ਦਾ ਫਰਜ਼ ਬਣਦਾ ਹੈ ਕਿ ਉਹ ਨਸ਼ਿਆਂ ਵਿਰੁੱਧ ਵਿੱਢੇ ਗਏ ਸੰਘਰਸ਼ ਵਿੱਚ ਇੱਕ ਦੂਜੇ ਨੂੰ ਸਹਿਯੋਗ ਦੇਣ ਲਈ ਪ੍ਰਣ ਕਰਨ,ਕਿਉਂਕਿ ਇਸ ਵਿੱਚ ਹੀ ਪੰਜਾਬ ਦਾ ਭਲਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News