





Total views : 5955259







Total views : 5955259ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਮਾਨਸਾ ਦੀ ਘਟਨਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਜ਼ਿੰਮੇਵਾਰ ਪਾਏ ਜਾਣ ਵਾਲਿਆਂ ਨੂੰ ਕਾਨੂੰਨ ਮੁਤਾਬਕ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਘਟਨਾ ਦੇ ਹਰ ਸਬੰਧਤ ਪਹਿਲੂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੇ ਜਾਂਚ ਵਿੱਚ ਸਾਜ਼ਿਸ਼ ਸਾਬਤ ਹੁੰਦੀ ਹੈ ਤਾਂ ਉਸ ਦਾ ਪਰਦਾਫਾਸ਼ ਕੀਤਾ ਜਾਵੇਗਾ। ਉਨ੍ਹਾਂ ਪੁਸ਼ਟੀ ਕੀਤੀ, “ਗਲਤ ਕੰਮ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਜਵਾਬਦੇਹੀ ਤੋਂ ਬਚਣ ਨਹੀਂ ਦਿੱਤਾ ਜਾਵੇਗਾ। ਇਸ ਘਟਨਾ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਦੌਰਾਨ ਸਥਾਪਿਤ ਹੋਈ ਕਿਸੇ ਵੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾਵੇਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਿਹੀਆਂ ਘਟਨਾਵਾਂ ਨਾਲ ਸਮਾਜ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰਨ ਵਾਲਿਆਂ ਦੇ ਇਰਾਦੇ ਨੂੰ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ, “ਕਾਨੂੰਨ ਆਪਣਾ ਕੰਮ ਕਰੇਗਾ ਅਤੇ ਇਨਸਾਫ਼ ਯਕੀਨੀ ਬਣਾਇਆ ਜਾਵੇਗਾ, ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਸ ਦੇ ਪਿੱਛੇ ਦੀ ਸੱਚਾਈ ਨੂੰ ਸਾਹਮਣੇ ਲਿਆਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਧਿਕਾਰੀਆਂ ਨੂੰ ਆਪਣੇ ਫ਼ਰਜ਼ ਇਮਾਨਦਾਰੀ ਅਤੇ ਨਿਡਰ ਹੋ ਕੇ ਨਿਭਾਉਣੇ ਚਾਹੀਦੇ ਹਨ ਅਤੇ ਸਰਕਾਰ ਹਰ ਜਨਤਕ ਸੇਵਕ ਤੋਂ ਇਮਾਨਦਾਰੀ, ਜਵਾਬਦੇਹੀ ਅਤੇ ਸਮਰਪਣ ਦੀ ਉਮੀਦ ਕਰਦੀ ਹੈ।”ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਪੰਜਾਬ ਦੀ ਲੜਾਈ ਨਹੀਂ ਹੈ, ਸਗੋਂ ਇਹ ਇੱਕ ਕੌਮੀ ਜੰਗ ਹੈ, ਜਿਸ ਲਈ ਸਮੂਹਿਕ ਜ਼ਿੰਮੇਵਾਰੀ, ਤਾਲਮੇਲ ਅਤੇ ਫੈਸਲਾਕੁਨ ਕਾਰਵਾਈ ਦੀ ਲੋੜ ਹੈ।ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਤਰੁਨਪ੍ਰੀਤ ਸਿੰਘ ਸੌਂਦ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਅਤੇ ਹੋਰ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
