





Total views : 5955575







Total views : 5955575ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾਰੂ ਜਾਲ ਤੋਂ ਬਚਾਉਣ ਲਈ ਜੂਝਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ। ਉਨ੍ਹਾਂ ਵੱਲੋਂ ਨਸ਼ਿਆਂ ਵਿਰੁੱਧ ਵਿੱਢੇ ਸੰਘਰਸ਼ ਨੂੰ ਅੱਗੇ ਵਧਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਅਹਿਮ ਲੋੜ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਨਸ਼ਿਆਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨਾਲ ਮੁਲਾਕਾਤ ਸਮੇਂ ਕੀਤਾ।
ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਤਵੀਰ ਸਿੰਘ ਅਤੇ ਹਰਭਜਨ ਸਿੰਘ ਵਕਤਾ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਐਡਵੋਕੇਟ ਧਾਮੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ।
ਇਸ ਤੋਂ ਇਲਾਵਾ, ਧਾਮੀ ਨੇ ਹਮਲੇ ਦੌਰਾਨ ਜ਼ਖ਼ਮੀ ਹੋਏ ਚਾਰ ਵਿਅਕਤੀਆਂ ਨੂੰ 5-5 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ, ਜਿਸ ਵਿੱਚੋਂ 2.5 ਲੱਖ ਰੁਪਏ ਇਲਾਜ ਦੇ ਖਰਚੇ ਲਈ ਅਤੇ 2.5 ਲੱਖ ਰੁਪਏ ਆਰਥਿਕ ਸਹਾਇਤਾ ਵਜੋਂ ਦਿੱਤੇ ਜਾਣਗੇ।
ਉਨ੍ਹਾਂ ਝੋਟਾ ਦੇ ਦੋ ਬੱਚਿਆਂ (9 ਅਤੇ 6 ਸਾਲ) ਦੇ ਨਾਂ ‘ਤੇ 10-10 ਲੱਖ ਰੁਪਏ ਦੀ ਐਫ.ਡੀ.ਆਰ. ਕਰਵਾਉਣ ਅਤੇ ਉਨ੍ਹਾਂ ਦੀ ਪਰਵਰਿਸ਼ ਦਾ ਜ਼ਿੰਮਾ ਚੁੱਕਣ ਦੀ ਪੇਸ਼ਕਸ਼ ਵੀ ਕੀਤੀ। ਹਾਲਾਂਕਿ, ਝੋਟਾ ਦੇ ਪਿਤਾ ਭੀਮ ਸਿੰਘ ਨੇ ਆਪਣੇ ਪਰਿਵਾਰ ਲਈ ਇਹ ਮਦਦ ਲੈਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਪਰਮਾਤਮਾ ਦੀ ਮਿਹਰ ਨਾਲ ਉਨ੍ਹਾਂ ਦਾ ਪਰਿਵਾਰ ਆਤਮ-ਨਿਰਭਰ ਹੈ ਅਤੇ ਉਨ੍ਹਾਂ ਸਿਰਫ਼ ਜ਼ਖ਼ਮੀਆਂ ਲਈ ਹੀ ਮਦਦ ਮੰਗੀ ਸੀ।