





Total views : 5956090







Total views : 5956090ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬਾਰਡਰ ਨਿਊਜ ਸਰਵਿਸ , ਗੁਰਪ੍ਰੀਤ ਕੱਦਗਿੱਲ
ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਕਲਸੀਆ ਖੁਰਦ ਦੇ ਖੇਤਾਂ ਵਿੱਚੋਂ ਪੁਲਿਸ, ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੀ ਟੀਮ ਨੇ 4 ਲੱਖ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਡਰੋਨ ਰਾਹੀਂ ਆਏ ਇੱਕ ਪੀਲੇ ਪੈਕੇਟ ਵਿੱਚੋਂ 500-500 ਰੁਪਏ ਦੇ ਜਾਅਲੀ ਨੋਟਾਂ ਦੇ 8 ਬੰਡਲ ਮਿਲੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਭਿੱਖੀਵਿੰਡ ਅਤੁਲ ਸੋਨੀ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਿਸ ਦੇ ਏਐਸਆਈ ਗੁਰਨਾਮ ਸਿੰਘ ਵੱਲੋਂ ਸਰਹੱਦੀ ਪਿੰਡ ਕਲਸੀਆ ਖੁਰਦ ਦੇ ਖੇਤਾਂ ਵਿੱਚੋਂ ਡਰੋਨ ਰਾਹੀਂ ਆਇਆ ਪੀਲਾ ਪੈਕੇਟ ਬਰਾਮਦ ਕੀਤਾ ਗਿਆ। ਪੈਕੇਟ ਦੀ ਤਲਾਸ਼ੀ ਲੈਣ ’ਤੇ ਉਸ ਵਿੱਚੋਂ 500-500 ਰੁਪਏ ਦੇ ਜਾਅਲੀ ਨੋਟਾਂ ਦੇ 8 ਬੰਡਲ ਮਿਲੇ, ਜਿਨ੍ਹਾਂ ਦੀ ਕੁੱਲ ਕੀਮਤ 4 ਲੱਖ ਰੁਪਏ ਦੱਸੀ ਗਈ ਹੈ। ਪੁਲਿਸ ਨੇ ਬਰਾਮਦ ਕੀਤੀ ਕਰੰਸੀ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਨੰਬਰ 29 ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਧਾਰਾਵਾਂ 178, 179, 180 ਅਤੇ 25/26/29 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਮੁੱਢਲੀ ਜਾਂਚ ਦੌਰਾਨ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਜਾਅਲੀ ਕਰੰਸੀ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਭੇਜੀ ਗਈ ਹੋ ਸਕਦੀ ਹੈ। ਹਾਲਾਂਕਿ, ਇਸ ਸਬੰਧੀ ਅਧਿਕਾਰਤ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਪਿੱਛੇ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
