





Total views : 5956829







Total views : 5956829ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬਾਰਡਰ ਨਿਊਜ ਸਰਵਿਸ
ਪੰਜਾਬ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਹੀ ਇੱਕ ਹੈੱਡ ਕਾਂਸਟੇਬਲ ਕਰਨਬੀਰ ਸਿੰਘ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ। ਪਹਿਲਾਂ ਮੁਲਜ਼ਮ ਦੀ ਕਾਰ ਵਿੱਚੋਂ 15 ਕਿਲੋ ਹੈਰੋਇਨ ਬਰਾਮਦ ਹੋਈ ਸੀ।
ਹੁਣ ਪੁੱਛਗਿੱਛ ਦੌਰਾਨ ਉਸ ਦੀ ਨਿਸ਼ਾਨਦੇਹੀ ’ਤੇ 10 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਪੂਰੇ ਮਾਮਲੇ ਵਿੱਚ ਹੁਣ ਤੱਕ ਕੁੱਲ 25 ਕਿਲੋ ਹੈਰੋਇਨ ਜ਼ਬਤ ਕੀਤੀ ਜਾ ਚੁੱਕੀ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਲਗਭਗ 50 ਕਰੋੜ ਰੁਪਏ ਦੱਸੀ ਜਾ ਰਹੀ ਹੈ।ਕਰਨਦੀਪ ਸਿੰਘ ਥਾਣਾ ਸਰਾਏ ਅਮਾਨਤ ਖਾਂ ਵਿਚ ਬਤੌਰ ਮੁਨਸ਼ੀ ਵਜੋਂ ਵੀ ਤਾਇਨਾਤ ਰਹਿ ਚੁੱਕਾ ਹੈ ਅਤੇ ਹੁਣ ਐਂਟੀ ਡ੍ਰੋਨ ਸਿਸਟਮ ਏਡੀਐੱਸ ਵਿੰਗ ਵਿਚ ਤਾਇਨਾਤ ਸੀ।
ਜਾਣਕਾਰੀ ਮੁਤਾਬਕ, ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਸੀਮਾ ਸੁਰੱਖਿਆ ਬਲ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਿੰਡ ਲਾਹੀਆਂ ਕੋਲ ਗੁਪਤ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਇੱਕ ਸ਼ੱਕੀ ਸਵਿਫਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ।
ਕਾਰ ਨੂੰ ਹੈੱਡ ਕਾਂਸਟੇਬਲ ਕਰਨਬੀਰ ਸਿੰਘ ਚਲਾ ਰਿਹਾ ਸੀ। ਤਲਾਸ਼ੀ ਦੌਰਾਨ ਕਾਰ ਵਿੱਚੋਂ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਹੋਏ, ਜਿਨ੍ਹਾਂ ਦਾ ਕੁੱਲ ਵਜ਼ਨ 15 ਕਿਲੋ ਸੀ। ਇਸ ਤੋਂ ਇਲਾਵਾ ਇੱਕ ਰਿਵਾਲਵਰ, ਪੰਜ ਜ਼ਿੰਦਾ ਕਾਰਤੂਸ, 7,000 ਰੁਪਏ ਨਕਦ, ਦੋ ਮੋਬਾਈਲ ਫੋਨ, ਪੰਜ ਪਛਾਣ ਪੱਤਰ, ਏਟੀਐਮ ਕਾਰਡ, ਡੋਂਗਲ ਅਤੇ ਚਾਰਜਰ ਵੀ ਬਰਾਮਦ ਕੀਤੇ ਗਏ।
ਪੁੱਛਗਿੱਛ ਤੋਂ ਬਾਅਦ 10 ਕਿਲੋ ਹੋਰ ਹੈਰੋਇਨ ਮਿਲੀ-ਗ੍ਰਿਫ਼ਤਾਰੀ ਤੋਂ ਬਾਅਦ NCB ਦੀ ਟੀਮ ਨੇ ਮੁਲਜ਼ਮ ਤੋਂ ਪੁੱਛਗਿੱਛ ਕੀਤੀ। ਇਸ ਦੌਰਾਨ ਉਸ ਵੱਲੋਂ ਦੱਸੇ ਗਏ ਟਿਕਾਣੇ ਦੇ ਆਧਾਰ ’ਤੇ ਸ਼ਨੀਵਾਰ ਨੂੰ ਪਿੰਡ ਭੂਸੇ ਵਿੱਚ ਇੱਕ ਟਾਵਰ ਨੇੜਿਓਂ 10 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਗਈ।
ਪਾਕਿਸਤਾਨੀ ਡਰੋਨ ਰਾਹੀਂ ਨਸ਼ਾ ਭੇਜਣ ਦਾ ਸ਼ੱਕ-ਮੁੱਢਲੀ ਜਾਂਚ ਵਿੱਚ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਹੈਰੋਇਨ ਦੀ ਇਹ ਖੇਪ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਭੇਜੀ ਗਈ ਹੋ ਸਕਦੀ ਹੈ। ਜਾਂਚ ਏਜੰਸੀਆਂ ਹੁਣ ਇਸ ਨਸ਼ਾ ਤਸਕਰੀ ਦੇ ਨੈੱਟਵਰਕ ਅਤੇ ਮੁਲਜ਼ਮ ਦੇ ਹੋਰ ਸੰਭਾਵਿਤ ਸੰਪਰਕਾਂ ਦੀ ਜਾਂਚ ਕਰ ਰਹੀਆਂ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-