





Total views : 5957761







Total views : 5957761ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰ ਰਹੀ ਐਕਸ਼ਨ ਕਮੇਟੀ ਨਾਲ ਰਸਮੀ ਗੱਲਬਾਤ ਦਾ ਰਾਹ ਖੋਲ੍ਹਿਆ ਗਿਆ ਹੈ। ਐਕਸ਼ਨ ਕਮੇਟੀ ਨਾਲ ਗੱਲਬਾਤ ਵਾਸਤੇ ਤਿੰਨ ਮਹਿਲਾ ਆਈ.ਏ.ਐੱਸ. ਅਧਿਕਾਰੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ ਗਿਆ ਹੈ। ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐੱਸ. ਮਹਿਲਾ ਅਧਿਕਾਰੀਆਂ ਦੀ ਗ਼ੈਰ-ਰਸਮੀ ਤੌਰ ’ਤੇ ਕਮੇਟੀ ਬਣਾਈ ਹੈ, ਜੋ ਮਾਨਸਾ ’ਚ ਐਕਸ਼ਨ ਕਮੇਟੀ ਨਾਲ ਰਾਬਤਾ ਬਣਾਏਗੀ।
ਤਿੰਨ ਮੈਂਬਰੀ ਕਮੇਟੀ ’ਚ 2007 ਬੈਚ ਦੀ ਆਈ.ਏ.ਐੱਸ. ਅਧਿਕਾਰੀ ਕੰਵਲਪ੍ਰੀਤ ਕੌਰ ਬਰਾੜ, 2011 ਬੈਚ ਦੀ ਆਈ.ਏ.ਐੱਸ. ਅਧਿਕਾਰੀ ਅਪਨੀਤ ਰਿਆਤ ਅਤੇ ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਸ਼ਾਮਲ ਹਨ। ਕੰਵਲਪ੍ਰੀਤ ਕੌਰ ਬਰਾੜ ਇਸ ਵੇਲੇ ਫ਼ਰੀਦਕੋਟ ਰੇਂਜ ਦੇ ਕਮਿਸ਼ਨਰ ਵੀ ਹਨ, ਜਦੋਂ ਕਿ ਅਪਨੀਤ ਰਿਆਤ ਕਾਂਗਰਸ ਸਰਕਾਰ ਸਮੇਂ ਮਾਨਸਾ ਦੇ ਡਿਪਟੀ ਕਮਿਸ਼ਨਰ ਵੀ ਰਹਿ ਚੁੱਕੇ ਹਨ। ਅਪਨੀਤ ਰਿਆਤ ਦਾ ਸਹੁਰਾ ਪਰਿਵਾਰ ਵੀ ਮਾਨਸਾ ਦੇ ਪਿੰਡ ਦਾਤੇਵਾਸ ’ਚ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-