





Total views : 5959766







Total views : 5959766ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਮਾਨਸਾ /ਬਾਰਡਰ ਨਿਊਜ ਸਰਵਿਸ
ਪੰਜਾਬ ਵਿੱਚ ਚਰਚਿਤ ਮਾਨਸਾ ਦੇ ਬਹੁਚਰਚਿਤ ‘ਚੋਟਾ ਕਤਲ ਕਾਂਡ’ ਮਾਮਲੇ ਵਿੱਚ ਭਗਵੰਤ ਮਾਨ ਸਰਕਾਰ ਨੇ ਇੱਕ ਬਹੁਤ ਵੱਡਾ ਪ੍ਰਸ਼ਾਸਨਿਕ ਐਕਸ਼ਨ ਲਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਅਤੇ ਪੀੜਤ ਪਰਿਵਾਰ ਦੀਆਂ ਲਗਾਤਾਰ ਚੱਲ ਰਹੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਮਾਨਸਾ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐੱਸ.ਪੀ.) ਅਤੇ ਡਰੱਗ ਇੰਸਪੈਕਟਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਸਰਕਾਰ ਵੱਲੋਂ ਕੀਤੀ ਗਈ ਇਸ ਤੁਰੰਤ ਅਤੇ ਸਖ਼ਤ ਕਾਰਵਾਈ ਨਾਲ ਪੁਲਿਸ ਮਹਿਕਮੇ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਭਾਜੜਾਂ ਪੈ ਗਈਆਂ ਹਨ।
ਮਿਲ ਰਹੀ ਤਾਜ਼ਾ ਜਾਣਕਾਰੀ ਮੁਤਾਬਕ, ਮੁਅੱਤਲ ਕੀਤੇ ਗਏ ਉੱਚ ਅਧਿਕਾਰੀਆਂ ਵਿੱਚ ਮਾਨਸਾ ਦੇ ਡੀ.ਐੱਸ.ਪੀ. ਹਰਜਿੰਦਰ ਸਿੰਘ ਅਤੇ ਡਰੱਗ ਇੰਸਪੈਕਟਰ ਨੀਰਜ ਕੁਮਾਰ ਸ਼ਾਮਲ ਹਨ। ਇਸ ਤੋਂ ਪਹਿਲਾਂ, ਇਸੇ ਮਾਮਲੇ ਵਿੱਚ ਸਬੰਧਤ ਖੇਤਰ ਦੇ ਥਾਣਾ ਮੁੱਖੀ (ਐੱਸ.ਐੱਚ.ਓ.) ਨੂੰ ਸਰਕਾਰ ਵੱਲੋਂ ਪਹਿਲਾਂ ਹੀ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਸਨ। ਐੱਸ.ਐੱਚ.ਓ. ਤੋਂ ਬਾਅਦ ਹੁਣ ਉੱਚ ਪੱਧਰੀ ਅਧਿਕਾਰੀਆਂ ‘ਤੇ ਹੋਈ ਇਸ ਗਾਜ਼ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਕਰਨ ਦੇ ਰੌਂਅ ਵਿੱਚ ਨਹੀਂ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
