2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਮਰ ਕੱਸ ਲੈਣ ਕਾਂਗਰਸ ਦੇ ਫਰੰਟਲ ਸੰਗਠਨਾਂ ਦੇ ਅਹੁਦੇਦਾਰ: ਪਰਗਟ ਸਿੰਘ

4957193
Total views : 5959766

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ /ਬਾਰਡਰ ਨਿਊਜ ਸਰਵਿਸ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਕਾਂਗਰਸ ਦੇ ਸਾਰੇ ਫਰੰਟਲ ਸੰਗਠਨਾਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਸਾਰੇ ਅਹੁਦੇਦਾਰਾਂ ਨੂੰ ਹੁਣ ਤੋਂ ਹੀ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟਣ ਅਤੇ ਆਗਾਮੀ ਚੋਣਾਂ ਵਿੱਚ ਪੂਰੀ ਤਾਕਤ ਲਗਾਉਣ ਦਾ ਸੱਦਾ ਦਿੱਤਾ, ਤਾਂ ਜੋ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਈ ਜਾ ਸਕੇ।

ਪਾਰਟੀ ਦੇ ਹਰੇਕ ਫਰੰਟਲ ਸੰਗਠਨ ਅਤੇ ਅਹੁਦੇਦਾਰ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਗੰਭੀਰਤਾ ਨਾਲ ਨਿਭਾਉਣੀ ਹੋਵੇਗੀ’

2

 

ਆਗਾਮੀ ਵਿਧਾਨ ਸਭਾ ਚੋਣਾਂ ਦੇ ਮਹੱਤਵ ਬਾਰੇ ਗੱਲ ਕਰਦਿਆਂ ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਇਹ ਚੋਣਾਂ ਪੰਜਾਬ ਦੇ ਭਵਿੱਖ ਦੇ ਲਿਹਾਜ਼ ਨਾਲ ਬੇਹੱਦ ਅਹਿਮ ਹਨ। ਇਸ ਲਈ ਪਾਰਟੀ ਦੇ ਹਰੇਕ ਫਰੰਟਲ ਸੰਗਠਨ ਅਤੇ ਅਹੁਦੇਦਾਰ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਗੰਭੀਰਤਾ ਨਾਲ ਨਿਭਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਹੀ ਚੋਣਾਂ ਵਿੱਚ ਸਫ਼ਲਤਾ ਦਾ ਆਧਾਰ ਹੈ ਅਤੇ ਇਸ ਲਈ ਜ਼ਮੀਨੀ ਪੱਧਰ ’ਤੇ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਨਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਜੇਕਰ ਸਾਰੇ ਆਗੂ ਅਤੇ ਵਰਕਰ ਪੂਰੀ ਮਿਹਨਤ, ਸਮਰਪਣ ਅਤੇ ਏਕਤਾ ਨਾਲ ਮੈਦਾਨ ਵਿੱਚ ਉਤਰਦੇ ਹਨ, ਤਾਂ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ਜਨ-ਸਮਰਥਨ ਮਿਲੇਗਾ ਅਤੇ ਸਾਲ 2027 ਵਿੱਚ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕੇਗਾ।ਇਸ ਮੀਟਿੰਗ ਵਿੱਚ ਓਬੀਸੀ ਵਿਭਾਗ ਦੇ ਚੇਅਰਮੈਨ ਅੰਗਦ ਸੈਣੀ, ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁੱਭੀ, ਅਨੁਸੂਚਿਤ ਜਾਤੀ ਵਿਭਾਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ, ਐਨਐਸਯੂਆਈ ਦੇ ਪ੍ਰਧਾਨ ਈਸ਼ਪ੍ਰੀਤ ਸਿੰਘ, ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ, ਪੰਜਾਬ ਕਾਂਗਰਸ ਸੇਵਾ ਦਲ ਦੇ ਕਾਰਜਕਾਰੀ ਮੁੱਖ ਪ੍ਰਬੰਧਕ ਸੁਭਾਸ਼ ਭਾਰਗਵ, ਕਿਸਾਨ ਸੈੱਲ ਦੇ ਚੇਅਰਮੈਨ ਕਿਰਨਜੀਤ ਸਿੰਘ ਮਿੱਠਾ, ਘੱਟ ਗਿਣਤੀ ਸੈੱਲ ਦੇ ਚੇਅਰਮੈਨ ਡਾ. ਇਮੈਨੁਅਲ ਨਾਹਰ, ਸੋਸ਼ਲ ਮੀਡੀਆ ਸੈੱਲ ਦੇ ਚੇਅਰਮੈਨ ਗੁਰਜੋਤ ਸਿੰਘ ਢੀਂਡਸਾ, ਸਾਬਕਾ ਸੈਨਿਕ ਸੈੱਲ ਦੇ ਚੇਅਰਮੈਨ ਗੁਰਿੰਦਰ ਸਿੰਘ ਢਿੱਲੋਂ, ਸੋਸ਼ਲ ਵੈਲਫੇਅਰ ਸੈੱਲ ਦੇ ਚੇਅਰਮੈਨ ਰਮਨਦੀਪ ਸਿੰਘ ਨਰੂਲਾ, ਇੰਟਕ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਅਤੇ ਐਸਆਈਆਰ ਦੇ ਮੁੱਖ ਕੋਆਰਡੀਨੇਟਰ ਹਰਦੀਪ ਸਿੰਘ ਕਿੰਗਰਾ ਸਮੇਤ ਹੋਰ ਆਗੂ ਮੌਜੂਦ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News