ਹਵਾਰਾ ਕਮੇਟੀ ਨੇ ਸਿੱਖ ਜਰਨੈਲਾਂ ਦੀਆਂ ਤਸਵੀਰਾਂ ਅਜਾਇਬ ਘਰ ‘ਚ ਸੁਸ਼ੋਭਿਤ ਕਰਨ ਲਈ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਮੰਗ ਪੱਤਰ

4957193
Total views : 5959766

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮੌਜੂਦਾ ਸੰਘਰਸ਼ ਦੌਰਾਨ ਕੌਮ ਦੀ ਚੜ੍ਹਦੀਕਲਾ ਲਈ ਸ਼ਹੀਦੀ ਪਾਉਣ ਵਾਲੇ  ਸਿੱਖ ਜਰਨੈਲਾਂ ਦੀਆ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਜਾਣਪੱਤਰ ਨੂੰ ਜਨਤਕ ਕਰਦੇ ਹੋਏ ਪ੍ਰੋ ਬਲਜਿੰਦਰ ਸਿੰਘ ਅਤੇ ਬਾਪੂ ਗੁਰਚਰਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਜਰਨੈਲਾਂ ਵਿੱਚ ਬਾਬਾ ਗੁਰਚਰਨ ਸਿੰਘ ਮਾਨੋਚਾਹਲ, ਮੁਖੀ ਭਿੰਡਰਾਂਵਾਲਾ ਟਾਈਗਰ ਫੋਰਸ, ਜਥੇਦਾਰ ਸੁਖਦੇਵ ਸਿੰਘ ਬੱਬਰ, ਮੁੱਖੀ ਬੱਬਰ ਖ਼ਾਲਸਾ ਇੰਟਰਨੈਸ਼ਨਲ, ਭਾਈ ਗੁਰਜੰਟ ਸਿੰਘ ਬੁਧ ਸਿੰਘਵਾਲਾ, ਮੁੱਖੀ ਖਾਲਿਸਤਾਨ ਲਿਬਰੇਸ਼ਨ ਫੋਰਸ ਅਤੇ ਭਾਈ ਮਨਬੀਰ ਸਿੰਘ ਚਹੇੜੂ, ਮੁੱਖੀਖਾਲਿਸਤਾਨ ਕਮਾਂਡੋ ਫੋਰਸ ਦੇ ਨਾਮ ਸ਼ਾਮਲ ਹਨ।ਇਨ੍ਹਾਂ ਦੀਆਂ ਕੁਰਬਾਨੀਆਂ ਸਿੱਖ ਜਗਤ ਲਈ ਅਮੁੱਲ  ਹਨ ਇਸ ਲਈ ਇਨ੍ਹਾ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ ।

ਸ਼ੋਮਣੀ ਕਮੇਟੀ ਵੱਲੋਂ ਸਿੱਖ ਵਿਰਾਸਤ ਨੂੰ ਸੰਭਾਲਣ ਲਈ ਹੁਣ ਤੱਕ ਮੌਜੂਦਾ ਸੰਘਰਸ਼ ਦੌਰਾਨ ਸ਼ਹੀਦ ਹੋਏ ਸਿਘਾਂ ਦੀਆਂ ਤਸਵੀਰਾਂ ਅਜਾਇਬ ਘਰ ਵਿੱਚ ਲਗਾਏ ਜਾਣ ਦੀ ਸ਼ਲਾਘਾ ਹਵਾਰਾ ਕਮੇਟੀ ਵੱਲੋਂ ਕੀਤੀ ਗਈ ਹੈ।
ਅਜਾਇਬ ਘਰ ਵਿੱਚ ਲਗੀਆਂ ਤਸਵੀਰਾਂ ਸਿੱਖ ਇਤਿਹਾਸ ਨੂੰ ਦਰਸਾਉਂਦੀਆਂ ਹਨ ਅਤੇ ਭਵਿੱਖ ਦੀ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਹਨ। ਪੱਤਰ ਲਿਖਣ ਵਾਲਿਆਂ ਵਿੱਚ ਮਹਾਂਬੀਰ ਸਿੰਘ ਸੁਲਤਾਨਵਿੰਡ, ਡਾ ਸੁਖਦੇਵ ਸਿੰਘ ਬਾਬਾ, ਬਲਦੇਵ ਸਿੰਘ ਨਵਾਂ ਪਿੰਡ, ਸੁਖਰਾਜ ਸਿੰਘ ਵੇਰਕਾ, ਰਘਬੀਰ ਸਿੰਘ ਭੁੱਚਰ, ਸਤਜੋਤ ਸਿੰਘ ਮੁਧਲ, ਦਲਜੀਤ ਸਿੰਘ ਗਿੱਲ ਆਦਿ ਦੇ ਨਾਮ ਸ਼ਾਮਿਲ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
Share this News