





Total views : 5960455







Total views : 5960455ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਹੈਰੋਇਨ ਦੀ ਢੋਆ-ਢੁਆਈ ਲਈ ਵਰਤਿਆ ਜਾ ਰਿਹਾ ਮੋਟਰਸਾਈਕਲ ਅਤੇ ਹੌਂਡਾ ਐਕਟਿਵਾ ਸਕੂਟਰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਮੁਲਜ਼ਮ ਵਿਦੇਸ਼ ਵਿੱਚ ਬੈਠੇ ਤਸਕਰਾਂ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ।ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਰਾਜ ਸਿੰਘ ਵਾਸੀ ਹਰਗੋਬਿੰਦ ਐਵੀਨਿਊ, ਅਜੀਤਪਾਲ ਸਿੰਘ ਉਰਫ਼ ਮੋਟਾ ਵਾਸੀ ਖੰਡਵਾਲਾ, ਅਨਮੋਲਪ੍ਰੀਤ ਸਿੰਘ ਵਾਸੀ ਜਵਾਹਰ ਨਗਰ ਅਤੇ ਰੌਬਿਨ ਗਿੱਲ ਵਾਸੀ ਪਿੰਡ ਚੋਗਾਵਾਂ ਵਜੋਂ ਹੋਈ ਹੈ। ਸਾਰੇ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਹਨ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪਰੇਸ਼ਨਜ਼ ਸੈੱਲ (ਐੱਸਐੱਸਓਸੀ), ਅੰਮ੍ਰਿਤਸਰ ਵਿੱਚ 22 ਅਕਤੂਬਰ 2026 ਨੂੰ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐੱਫਆਈਆਰ ਨੰਬਰ 67 ਦਰਜ ਕੀਤੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
