





Total views : 5962259







Total views : 5962259ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਮੋਗਾ /ਬਾਰਡਰ ਨਿਊਜ ਸਰਵਿਸ
ਮੋਗਾ ’ਚ ਬੀਤੀ ਦੇਰ ਰਾਤ ਅੰਗਦਪੁਰਾ ਮੁਹੱਲੇ ’ਚ ਇੱਕ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ ‘ਤੇ ਕਾਲੇ ਰੰਗ ਦੀ ਸਕਾਰਪੀਓ ਗੱਡੀ ‘ਚ ਆਏ ਹਮਲਾਵਰਾਂ ਵੱਲੋਂ ਤਾਬੜਤੋੜ ਫਾਇਰਿੰਗ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਖੂਨੀ ਵਾਰਦਾਤ ਵਿੱਚ 5 ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇਲਾਜ ਦੌਰਾਨ ਇੱਕੋ ਪਰਿਵਾਰ ਦੇ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 3 ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ।
ਇੱਕੋ ਪਰਿਵਾਰ ਦੇ 2 ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਹੈ ਜਿੰਨਾ ਦੀ ਪਛਾਣ ਗਗਨ ਜਿੰਦਲ (30) ਅਤੇ ਸਾਹਿਲ ਜਿੰਦਲ (40) ਵਜੋਂ ਹੋਈ ਹੈ, ਜੋ ਕਿ ਇੱਕੋ ਪਰਿਵਾਰ ਨਾਲ ਸਬੰਧਤ ਸਨ। ਜਾਣਕਾਰੀ ਅਨੁਸਾਰ ਘਟਨਾ ਸਮੇਂ 4-5 ਨੌਜਵਾਨ ਦੁਕਾਨ ਦੇ ਬਾਹਰ ਬੈਠੇ ਹੋਏ ਸਨ। ਇਸੇ ਦੌਰਾਨ ਸਕਾਰਪੀਓ ਸਵਾਰ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਫਾਇਰਿੰਗ ਦੌਰਾਨ ਇੱਕ ਨੌਜਵਾਨ ਦੇ ਸਿਰ, ਦੋ ਦੇ ਪੇਟ ਅਤੇ ਇੱਕ ਦੇ ਬਾਂਹ ‘ਚ ਗੋਲੀ ਲੱਗੀ, ਜਦਕਿ ਇੱਕ ਹੋਰ ਛਰ੍ਹੇ ਲੱਗਣ ਨਾਲ ਜ਼ਖ਼ਮੀ ਹੋ ਗਿਆ। ਘਟਨਾ ਦਾ ਕਾਰਨ ਦੋਵਾਂ ਧਿਰਾਂ ਵਿਚਕਾਰ ਪੁਰਾਣੀ ਰੰਜਿਸ਼ ਮੰਨਿਆ ਜਾ ਰਿਹਾ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਮੋਗਾ ਦੇ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੁਲਸ ਨੇ ਇਲਾਕੇ ‘ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ ਅਤੇ ਫੋਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਵੱਲੋਂ ਕੁਝ ਸ਼ੱਕੀ ਵਿਅਕਤੀਆਂ ਦੇ ਨਾਮ ਦੱਸੇ ਗਏ ਹਨ, ਜਿਨ੍ਹਾਂ ਦੇ ਆਧਾਰ ‘ਤੇ ਬਿਆਨ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
