ਪੰਜਾਬ ਸਰਕਾਰ ਨੇ 27 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਕੀਤਾ ਐਲਾਨ -ਬੰਦ ਰਹਿਣਗੇ ਸਰਕਾਰੀ ਦਫਤਰ ਤੇ ਸਿੱਖਿਆ ਸੰਸਥਾਵਾਂ ਅਤੇ ਬੈਂਕ

4959342
Total views : 5962259

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ 27 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਨਿਗਮ ਅਤੇ ਸਰਕਾਰੀ ਸਿੱਖਿਆ ਸੰਸਥਾਵਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਬੈਂਕ ਅਤੇ ਵਿੱਤੀ ਸੰਸਥਾਵਾਂ ਵੀ ਬੰਦ ਰਹਿਣਗੀਆਂ।

ਪੰਜਾਬ ਦੇ ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਛੁੱਟੀ ਸਿਰਫ਼ ਅੰਮ੍ਰਿਤਸਰ ਜ਼ਿਲ੍ਹੇ ਤੱਕ ਸੀਮਤ ਰਹੇਗੀ ਅਤੇ ਸੂਬੇ ਦੇ ਹੋਰ ਜ਼ਿਲ੍ਹਿਆਂ ਵਿਚ ਲਾਗੂ ਨਹੀਂ ਹੋਵੇਗੀ। ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਦੀਆਂ ਹਨ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News