ਪੰਜਾਬ ‘ਚ 2027 ਚੋਣਾਂ ਤੋਂ ਪਹਿਲਾਂ ਅਧਿਕਾਰੀਆਂ ਦੇ ਤਬਾਦਲੇ ਦਾ ਭਾਰਤੀ ਚੋਣ ਕਮਿਸ਼ਨ ਵਲੋ ਆਦੇਸ਼

4960310
Total views : 5963386

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

 ਪੰਜਾਬ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਭਾਰਤੀ ਚੋਣ ਕਮਿਸ਼ਨ ਨੇ ਚੋਣ ਪ੍ਰਬੰਧਨ ਨਾਲ ਜੁੜੇ ਅਧਿਕਾਰੀਆਂ ਦੇ ਤਬਾਦਲਿਆਂ ਤੇ ਤਾਇਨਾਤੀਆਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਹਦਾਇਤ ਦਿੱਤੀ ਹੈ ਕਿ ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੀ ਤਾਇਨਾਤੀ ਤੈਅ ਨਿਯਮਾਂ ਅਨੁਸਾਰ ਕੀਤੀ ਜਾਵੇ ਤੇ ਉਨ੍ਹਾਂ ਨੂੰ ਆਪਣੇ ਗ੍ਰਹਿ ਜ਼ਿਲ੍ਹਿਆਂ ‘ਚ ਤਾਇਨਾਤ ਨਾ ਰੱਖਿਆ ਜਾਵੇ।

27 ਅਕਤੂਬਰ ਨੂੰ ਜਾਰੀ ਕੀਤੇ ਗਏ ਨਿਰਦੇਸ਼ਾਂ ਮੁਤਾਬਕ, ਜਿਨ੍ਹਾਂ ਅਧਿਕਾਰੀਆਂ ਨੇ ਪਿਛਲੇ ਚਾਰ ਸਾਲਾਂ ਦੌਰਾਨ ਕਿਸੇ ਜ਼ਿਲ੍ਹੇ ‘ਚ ਤਿੰਨ ਸਾਲ ਦੀ ਤਾਇਨਾਤੀ ਪੂਰੀ ਕਰ ਲਈ ਹੈ ਜਾਂ 31 ਮਾਰਚ 2027 ਤੱਕ ਤਿੰਨ ਸਾਲ ਪੂਰੇ ਕਰ ਲੈਣਗੇ, ਉਨ੍ਹਾਂ ਨੂੰ ਸਬੰਧਤ ਜ਼ਿਲ੍ਹੇ ਤੋਂ ਤਬਦੀਲ ਕਰਨਾ ਹੋਵੇਗਾ।

ਪਿਛਲੀਆਂ ਚੋਣਾਂ ਵਾਲੇ ਹਲਕੇ ‘ਚ ਮੁੜ ਤਾਇਨਾਤੀ ਨਹੀਂ-ਚੋਣ ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਜ਼ਿਲ੍ਹਾ ਚੋਣ ਅਧਿਕਾਰੀ , ਰਿਟਰਨਿੰਗ ਅਧਿਕਾਰੀ , ਸਹਾਇਕ ਰਿਟਰਨਿੰਗ ਅਧਿਕਾਰੀ  ਅਤੇ ਨਿਰਧਾਰਤ ਪੁਲਿਸ ਅਧਿਕਾਰੀਆਂ ਨੂੰ ਪਿਛਲੀਆਂ ਵਿਧਾਨ ਸਭਾ ਚੋਣਾਂ ਜਾਂ ਉਸ ਤੋਂ ਬਾਅਦ ਹੋਈਆਂ ਜ਼ਿਮਨੀ ਚੋਣਾਂ ਦੌਰਾਨ ਜਿਸ ਵਿਧਾਨ ਸਭਾ ਹਲਕੇ ਜਾਂ ਜ਼ਿਲ੍ਹੇ ‘ਚ ਤਾਇਨਾਤ ਕੀਤਾ ਗਿਆ ਸੀ, ਉੱਥੇ ਮੁੜ ਤਾਇਨਾਤ ਨਹੀਂ ਕੀਤਾ ਜਾਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News