ਮਾਨਸਾ ਦੇ ਐੱਸਐੱਸਪੀ ਨੂੰ ਬਰਖ਼ਾਸਤ ਕੀਤਾ ਜਾਵੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਗੌਰਵ ਯਾਦਵ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ-ਪਰਗਟ ਸਿੰਘ

4960916
Total views : 5964085

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟਾ ਦੀ ਮੌਤ ਅਤੇ ਇਸ ਤੋਂ ਬਾਅਦ ਪੈਦਾ ਹੋਏ ਹਾਲਾਤ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ।

ਉਨ੍ਹਾਂ ਮੰਗ ਕੀਤੀ ਕਿ ਮਾਮਲੇ ਵਿੱਚ ਕਥਿਤ ਲਾਪਰਵਾਹੀ ਲਈ ਮਾਨਸਾ ਦੇ ਐੱਸਐੱਸਪੀ ਨੂੰ ਬਰਖ਼ਾਸਤ ਕੀਤਾ ਜਾਵੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਗੌਰਵ ਯਾਦਵ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ। ਪਰਗਟ ਸਿੰਘ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ।

ਜੇਕਰ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਖ਼ਦਸ਼ਾ ਸੀ, ਤਾਂ ਨਿਰਪੱਖ ਜਾਂਚ ਤੋਂ ਬਿਨਾਂ ਇਸ ਨੂੰ ਕਤਲ ਕਰਾਰ ਦੇਣ ਦਾ ਆਧਾਰ ਕੀ ਸੀ? ਉਨ੍ਹਾਂ ਮਾਮਲੇ ਦੀ ਪਾਰਦਰਸ਼ੀ ਜਾਂਚ ਅਤੇ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ।

ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਅਜਿਹੇ ਹਾਲਾਤ ਬਣ ਰਹੇ ਹਨ, ਜਿੱਥੇ ਲੋਕਾਂ ਦਾ ਪੁਲਿਸ ਅਤੇ ਪ੍ਰਸ਼ਾਸਨ ਤੋਂ ਭਰੋਸਾ ਉੱਠਦਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਪਰਿਵਾਰ ਤੋਂ ਖੋਹ ਕੇ ਲੈ ਜਾਣ ਵਰਗੀਆਂ ਘਟਨਾਵਾਂ ਬੇਹੱਦ ਗੰਭੀਰ ਹਨ। ਅਜਿਹੀਆਂ ਤਸਵੀਰਾਂ ਕਿਸੇ ਵੀ ਲੋਕਤੰਤਰੀ ਵਿਵਸਥਾ ਲਈ ਚਿੰਤਾਜਨਕ ਹਨ ਅਤੇ ਪੰਜਾਬ ਵਿੱਚ ਐਮਰਜੈਂਸੀ ਵਰਗੇ ਹਾਲਾਤ ਪੈਦਾ ਹੋਣ ਦੀ ਸੰਭਾਵਨਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News