





Total views : 5964614







Total views : 5964614ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਐਨਡੀਪੀਐਸ ਐਕਟ ਅਧੀਨ ਦਰਜ 138 ਮਾਮਲਿਆਂ ਵਿੱਚ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਅੱਜ ਨਿਰਧਾਰਤ ਕਾਨੂੰਨੀ ਪ੍ਰਕਿਰਿਆ ਅਤੇ ਨਿਯਮਾਂ ਅਨੁਸਾਰ ਨਸ਼ਟ ਕੀਤਾ ਗਿਆ। ਇਹ ਕਾਰਵਾਈ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ. ਦੀਆਂ ਹਦਾਇਤਾਂ ’ਤੇ ਡਰੱਗ ਡਿਸਪੋਜ਼ਲ ਕਮੇਟੀ ਦੀ ਨਿਗਰਾਨੀ ਹੇਠ ਅਮਲ ਵਿੱਚ ਲਿਆਂਦੀ ਗਈ।ਇਸ ਕਾਰਵਾਈ ਦੌਰਾਨ ਸ੍ਰੀ ਪ੍ਰਭਜੋਤ ਸਿੰਘ ਵਿਰਕ, ਡੀ.ਸੀ.ਪੀ. ਇਨਵੈਸਟੀਗੇਸ਼ਨ, ਸ੍ਰੀ ਜਯੰਤ ਪੁਰੀ, ਏ.ਡੀ.ਸੀ.ਪੀ. ਇਨਵੈਸਟੀਗੇਸ਼ਨ ਅਤੇ ਸ੍ਰੀ ਕਪਿਲ ਕੌਸ਼ਲ, ਏ.ਸੀ.ਪੀ. ਦੀ ਨਿਗਰਾਨੀ ਹੇਠ ਵੱਖ-ਵੱਖ ਮਾਮਲਿਆਂ ਵਿੱਚ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਖੰਨਾ ਪੇਪਰ ਮਿੱਲ, ਅੰਮ੍ਰਿਤਸਰ ਵਿਖੇ ਬਾਇਲਰ ਵਿੱਚ ਪਾ ਕੇ ਨਸ਼ਟ ਕਰਵਾਇਆ ਗਿਆ।
ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਵਿੱਚ 18.499 ਕਿਲੋਗ੍ਰਾਮ ਹੈਰੋਇਨ, 50.012 ਕਿਲੋਗ੍ਰਾਮ ਚਰਸ, 71.800 ਕਿਲੋਗ੍ਰਾਮ ਭੁੱਕੀ, 3.353 ਕਿਲੋਗ੍ਰਾਮ ਨਸ਼ੀਲਾ ਪਾਊਡਰ, 857 ਗ੍ਰਾਮ ਸਮੈਕ, 2.170 ਕਿਲੋਗ੍ਰਾਮ ਗਾਂਜਾ ਅਤੇ 198 ਗ੍ਰਾਮ ਭੰਗ* ਸ਼ਾਮਲ ਹਨ। ਇਸ ਤੋਂ ਇਲਾਵਾ, 15,831 ਨਸ਼ੀਲੇ ਕੈਪਸੂਲ, 3,955 ਨਸ਼ੀਲੀਆਂ ਗੋਲੀਆਂ, 76 ਨਸ਼ੀਲੇ ਟੀਕੇ ਅਤੇ ਖੰਘ ਵਾਲੇ ਸਿਰਪ ਦੀਆਂ 5 ਬੋਤਲਾਂ/ਸ਼ੀਸ਼ੀਆਂ ਵੀ ਨਸ਼ਟ ਕੀਤੀਆਂ ਗਈਆਂ।
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਕਾਰੋਬਾਰ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੇ ਨਾਲ-ਨਾਲ ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਦੇ ਨਿਪਟਾਰੇ ਲਈ ਵੀ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਕੀਤੀ ਜਾ ਰਹੀ ਹੈ।ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਜਾਰੀ ਰਹੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
