





Total views : 5964846







Total views : 5964846ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ‘ਤੇ ਵੱਡਾ ਫੇਰਬਦਲ ਕਰਦਿਆਂ ਮਾਨਸਾ ਜ਼ਿਲ੍ਹੇ ਦੀਆਂ ਤਿੰਨੇ ਸਬ-ਡਿਵੀਜ਼ਨਾਂ ਦੇ ਡੀ.ਐੱਸ.ਪੀ.ਬਦਲ ਦਿੱਤੇ ਹਨ।ਜ਼ਿਕਰਯੋਗ ਹੈ ਕਿ ਮਾਨਸਾ ਦੇ ਡੀ.ਐੱਸ.ਪੀ. ਹਰਜਿੰਦਰ ਸਿੰਘ ਗਿੱਲ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਦਾ ਵਾਧੂ ਚਾਰਜ ਡੀ.ਐੱਸ.ਪੀ. (ਡੀ) ਪੁਸ਼ਪਿੰਦਰ ਸਿੰਘ ਗਿੱਲ ਨੂੰ ਸੌਂਪਿਆ ਗਿਆ ਸੀ।
ਸਪੈਸ਼ਲ ਡੀ.ਜੀ.ਪੀ. (ਐੱਚ) ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ:ਗੁਰਪ੍ਰਤਾਪ ਸਿੰਘ (ਜੋ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਡੀ.ਐੱਸ.ਪੀ. ਕਮਾਂਡ ਸੈਂਟਰ ਵਜੋਂ ਤਾਇਨਾਤ ਸਨ) ਨੂੰ ਡੀ.ਐੱਸ.ਪੀ. ਸਬ-ਡਿਵੀਜ਼ਨ ਮਾਨਸਾ ਨਿਯੁਕਤ ਕੀਤਾ ਗਿਆ ਹੈ। ਹਰਵਿੰਦਰ ਸਿੰਘ ਸਰਾਂ (ਡੀ.ਐੱਸ.ਪੀ. ਬਠਿੰਡਾ ਦਿਹਾਤੀ) ਨੂੰ ਡੀ.ਐੱਸ.ਪੀ. ਸਰਦੂਲਗੜ੍ਹ ਲਾਇਆ ਗਿਆ ਹੈ। ਸਰਬਜੀਤ ਸਿੰਘ ਬਰਾੜ (ਡੀ.ਐੱਸ.ਪੀ. ਸਪੈਸ਼ਲ ਬ੍ਰਾਂਚ, ਬਠਿੰਡਾ) ਨੂੰ ਡੀ.ਐੱਸ.ਪੀ. ਬੁਢਲਾਡਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਬੁਢਲਾਡਾ ਦੇ ਸਾਬਕਾ ਡੀ.ਐੱਸ.ਪੀ. ਸਿਕੰਦਰ ਸਿੰਘ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਲੱਡਾ ਕੋਠੀ (ਸੰਗਰੂਰ) ਭੇਜ ਦਿੱਤਾ ਗਿਆ ਹੈ।
ਐੱਸ.ਪੀ. ਪੱਧਰ ਦੇ ਅਧਿਕਾਰੀ ਵੀ ਤਾਇਨਾਤ-DSPs ਦੇ ਤਬਾਦਲਿਆਂ ਤੋਂ ਇਲਾਵਾ, ਸਥਿਤੀ ਨੂੰ ਕਾਬੂ ਹੇਠ ਰੱਖਣ ਅਤੇ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਐੱਸ.ਪੀ. (SP) ਪੱਧਰ ਦੇ ਤਿੰਨ ਸੀਨੀਅਰ ਅਧਿਕਾਰੀਆਂ ਨੂੰ ਵੀ ਆਰਜ਼ੀ ਤੌਰ ’ਤੇ ਮਾਨਸਾ ਜ਼ਿਲ੍ਹੇ ਵਿੱਚ ਤਾਇਨਾਤ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਇਹ ਸਾਰੇ ਤਬਾਦਲੇ ਅਤੇ ਤਾਇਨਾਤੀਆਂ ਪਰਵਿੰਦਰ ਸਿੰਘ ਝੋਟਾ ਮਾਮਲੇ ਨੂੰ ਲੈ ਕੇ ਇਲਾਕੇ ਵਿੱਚ ਜਾਰੀ ਸੰਘਰਸ਼ ਅਤੇ ਗੰਭੀਰ ਹਾਲਾਤਾਂ ਦੇ ਮੱਦੇਨਜ਼ਰ ਅਹਿਮ ਕਦਮ ਵਜੋਂ ਵੇਖੀਆਂ ਜਾ ਰਹੀਆਂ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-