





Total views : 5966743







Total views : 5966743ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਗੁਰਪ੍ਰੀਤ ਸਿੰਘ ਕੱਦ ਗਿੱਲ
ਸਰਹੱਦ ਪਾਰੋਂ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਸਾਂਝੇ ਆਪ੍ਰੇਸ਼ਨ ਦੌਰਾਨ ਪਿੰਡ ਕਲਸ ਵਿਖੇ ਇੱਟਾਂ ਵਾਲੇ ਭੱਠੇ ਨੇੜਿਓਂ 5 ਕਿਲੋ 32 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮੁੱਢਲੀ ਜਾਂਚ ਅਨੁਸਾਰ ਨਸ਼ੇ ਦੀ ਇਹ ਖੇਪ ਡਰੋਨ ਰਾਹੀਂ ਪਾਕਿਸਤਾਨ ਤੋਂ ਭੇਜੀ ਗਈ ਸੀ।ਪ੍ਰਾਪਤ ਜਾਣਕਾਰੀ ਅਨੁਸਾਰ 181 ਬਟਾਲੀਅਨ ਬੀ.ਐੱਸ.ਐੱਫ. ਦੀ ਡੀ ਕੰਪਨੀ, ਬੀ.ਓ.ਪੀ. ਰਾਜਾਤਾਲ ਦੇ ਕੰਪਨੀ ਕਮਾਂਡਰ ਇੰਸਪੈਕਟਰ ਸੰਜੀਵ ਕੁਮਾਰ ਯਾਦਵ ਵੱਲੋਂ ਥਾਣਾ ਸਰਾਏ ਅਮਾਨਤ ਖਾਂ ਦੇ ਮੁੱਖ ਅਫ਼ਸਰ ਐੱਸ.ਆਈ. ਰਾਜ ਕੁਮਾਰ ਨੂੰ ਸੂਚਨਾ ਦਿੱਤੀ ਗਈ ਕਿ ਪਿੰਡ ਕਲਸ ਵਿਖੇ ਇੱਟਾਂ ਵਾਲੇ ਭੱਠੇ ਨੇੜੇ ਪੀਲੀ ਟੇਪ ਨਾਲ ਲਪੇਟਿਆ ਹੋਇਆ ਇੱਕ ਸ਼ੱਕੀ ਪੈਕਟ ਮਿਲਿਆ ਹੈ।
ਪਿੰਡ ਕਲਸ ਵਿਖੇ ਇੱਟਾਂ ਦੇ ਭੱਠੇ ਨੇੜਿਓਂ ਪੀਲੀ ਟੇਪ ਨਾਲ ਲਪੇਟਿਆ ਸ਼ੱਕੀ ਪੈਕਟ ਮਿਲਿਆ, ਪੰਜ ਪੈਕੇਟਾਂ ਵਿੱਚ ਸੀ ਹੈਰੋਇਨ
ਸੂਚਨਾ ਮਿਲਦਿਆਂ ਹੀ ਐੱਸ.ਆਈ. ਰਾਜ ਕੁਮਾਰ ਪੁਲਿਸ ਪਾਰਟੀ ਸਮੇਤ ਬੀ.ਓ.ਪੀ. ਰਾਜਾਤਾਲ ਪਹੁੰਚੇ ਅਤੇ ਬੀ.ਐੱਸ.ਐੱਫ. ਅਧਿਕਾਰੀਆਂ ਤੋਂ ਉਕਤ ਪੈਕਟ ਰਸਮੀ ਦਸਤਾਵੇਜ਼ੀ ਕਾਰਵਾਈ ਰਾਹੀਂ ਆਪਣੇ ਕਬਜ਼ੇ ਵਿੱਚ ਲਿਆ। ਪੈਕਟ ਦੀ ਤਲਾਸ਼ੀ ਲੈਣ ‘ਤੇ ਉਸ ਵਿੱਚੋਂ ਪੰਜ ਪੈਕੇਟ ਬਰਾਮਦ ਹੋਏ। ਡਰੱਗ ਕਿੱਟ ਨਾਲ ਜਾਂਚ ਕਰਨ ‘ਤੇ ਇਨ੍ਹਾਂ ਵਿੱਚ ਹੈਰੋਇਨ ਹੋਣ ਦੀ ਪੁਸ਼ਟੀ ਹੋਈ। ਇਲੈਕਟ੍ਰਾਨਿਕ ਕੰਡੇ ਨਾਲ ਤੋਲ ਕਰਨ ‘ਤੇ ਹੈਰੋਇਨ ਦਾ ਕੁੱਲ ਵਜ਼ਨ 5 ਕਿਲੋ 32 ਗ੍ਰਾਮ ਪਾਇਆ ਗਿਆ, ਜਦਕਿ ਪੈਕਿੰਗ ਸਮੱਗਰੀ ਦਾ ਵਜ਼ਨ 515 ਗ੍ਰਾਮ ਸੀ।
ਪੁਲਿਸ ਵੱਲੋਂ ਬਰਾਮਦ ਹੈਰੋਇਨ ਅਤੇ ਪੈਕਿੰਗ ਸਮੱਗਰੀ ਨੂੰ ਕਾਨੂੰਨੀ ਕਾਰਵਾਈ ਉਪਰੰਤ ਆਪਣੇ ਕਬਜ਼ੇ ਵਿੱਚ ਲੈ ਕੇ ਸੀਲਬੰਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21(ਸੀ), 61-85 ਅਤੇ ਭਾਰਤੀ ਵਾਯੂਯਾਨ ਅਧਿਨਿਯਮ, 2024 ਦੀਆਂ ਧਾਰਾਵਾਂ 25, 26 ਅਤੇ 29 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸਰਹੱਦ ਪਾਰੋਂ ਭੇਜੀ ਗਈ ਇਸ ਖੇਪ ਨੂੰ ਪ੍ਰਾਪਤ ਕਰਨ ਅਤੇ ਅੱਗੇ ਸਪਲਾਈ ਕਰਨ ਪਿੱਛੇ ਕਿਹੜੇ ਵਿਅਕਤੀ ਜਾਂ ਨਸ਼ਾ ਤਸਕਰੀ ਦਾ ਨੈੱਟਵਰਕ ਸਰਗਰਮ ਸੀ। ਤਰਨ ਤਾਰਨ ਪੁਲਿਸ ਵੱਲੋਂ ਬੀ.ਐੱਸ.ਐੱਫ. ਦੇ ਸਹਿਯੋਗ ਨਾਲ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਮੁਹਿੰਮ ਜਾਰੀ ਰੱਖੀ ਜਾ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
