





Total views : 5967338







Total views : 5967338ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਧਿਆਨ ਵਿੱਚ ਆਇਆ ਹੈ ਕਿ ਅੰਨਗੜ੍ਹ ਇਲਾਕੇ ਵਿੱਚ ਪਹਿਲਾਂ ਵੀ ਕੁਝ ਵਿਅਕਤੀਆਂ ਵੱਲੋਂ ਨਾਜਾਇਜ਼ ਤੌਰ ’ਤੇ ਪਟਾਕੇ ਬਣਾਉਣ ਦਾ ਕੰਮ ਕੀਤਾ ਜਾਂਦਾ ਰਿਹਾ ਹੈ। ਇਸ ਸਬੰਧੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ. ਨੇ ਅਜਿਹੇ ਨਾਜਾਇਜ਼ ਧੰਦੇ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਨਾਜਾਇਜ਼ ਤੌਰ ’ਤੇ ਪਟਾਕੇ ਬਣਾਉਣਾ ਜਾਂ ਬਿਨਾਂ ਲੋੜੀਂਦੀ ਮਨਜ਼ੂਰੀ ਦੇ ਅਜਿਹੀਆਂ ਗਤੀਵਿਧੀਆਂ ਚਲਾਉਣਾ ਲੋਕਾਂ ਦੀ ਜਾਨ-ਮਾਲ ਲਈ ਗੰਭੀਰ ਖ਼ਤਰਾ ਹੈ। ਅਜਿਹੀਆਂ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਕਮਿਸ਼ਨਰ ਪੁਲਿਸ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵਿਅਕਤੀ ਦੀ ਲਾਪਰਵਾਹੀ ਜਾਂ ਨਾਜਾਇਜ਼ ਪਟਾਕਿਆਂ ਦੇ ਧਮਾਕੇ ਕਾਰਨ ਅੱਗ ਲੱਗਣ ਜਾਂ ਕਿਸੇ ਹੋਰ ਹਾਦਸੇ ਵਿੱਚ ਜਾਨੀ ਨੁਕਸਾਨ ਹੁੰਦਾ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਤਲ ਸਮੇਤ ਬਣਦੀਆਂ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਆਪਣੇ ਪੂਰੇ ਪੁਲਿਸ ਤੰਤਰ ਨੂੰ ਸਰਗਰਮ ਕਰਕੇ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਜਨਤਕ ਥਾਵਾਂ, ਰਿਹਾਇਸ਼ੀ ਇਲਾਕਿਆਂ ਅਤੇ ਭੀੜ-ਭੜੱਕੇ ਵਾਲੇ ਸਥਾਨਾਂ ’ਤੇ ਬਿਨਾਂ ਕਾਨੂੰਨੀ ਮਨਜ਼ੂਰੀ ਤੋਂ ਪਟਾਕੇ ਬਣਾਉਣ ਵਾਲਿਆਂ ਨੂੰ ਅਜਿਹੀਆਂ ਗਤੀਵਿਧੀਆਂ ਤੁਰੰਤ ਬੰਦ ਕਰਨ ਦੀ ਹਦਾਇਤ ਕੀਤੀ।
ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕਿਤੇ ਵੀ ਨਾਜਾਇਜ਼ ਪਟਾਕੇ ਬਣਾਉਣ ਜਾਂ ਸਟੋਰ ਕਰਨ ਸਬੰਧੀ ਕੋਈ ਜਾਣਕਾਰੀ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਕਿਸੇ ਵੀ ਸੰਭਾਵੀ ਵੱਡੇ ਹਾਦਸੇ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਦੁਹਰਾਇਆ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਮਿਸ਼ਨਰੇਟ ਪੁਲਿਸ ਦੀ ਸਰਵਉੱਚ ਤਰਜੀਹ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
