





Total views : 5967464







Total views : 5967464ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਤਰਨਤਾਰਨ/ਗੁਰਪ੍ਰੀਤ ਸਿੰਘ ਕੱਦ ਗਿੱਲ
ਖਡੂਰ ਸਾਹਿਬ ਵਿਖੇ ਕੁਝ ਨੌਜਵਾਨਾਂ ਵੱਲੋਂ ਕਿਰਚਾਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੁਖਕੀਰਤ ਸਿੰਘ ਪੁੱਤਰ ਤੇਜਿੰਦਰ ਸਿੰਘ, ਵਾਸੀ ਪੱਤੀ ਗੁਰਮੁਖਾਂ, ਖਡੂਰ ਸਾਹਿਬ ਵਜੋਂ ਹੋਈ ਹੈ। ਸਭ ਤੋਂ ਦੁਖਦਾਈ ਪਹਿਲੂ ਇਹ ਹੈ ਕਿ ਸੁਖਕੀਰਤ ਸਿੰਘ ਕਰੀਬ 15 ਦਿਨ ਪਹਿਲਾਂ ਹੀ ਇੱਕ ਪੁੱਤਰ ਦਾ ਪਿਤਾ ਬਣਿਆ ਸੀ। ਘਰ ਵਿੱਚ ਨਵਜੰਮੇ ਬੱਚੇ ਦੇ ਆਉਣ ਦੀਆਂ ਖੁਸ਼ੀਆਂ ਮਨਾਈਆਂ ਜਾ ਰਹੀਆਂ ਸਨ, ਪਰ ਇਸ ਘਟਨਾ ਨੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ।
ਕੀ ਕਹਿੰਦੇ ਹਨ ਗੋਇੰਦਵਾਲ ਦੇ ਡੀ.ਐਸ.ਪੀ ਹਰਿੰਦਰ ਸਿੰਘ?
ਇਸ ਸਬੰਧੀ ਡੀਐੱਸਪੀ ਹਰਿੰਦਰ ਸਿੰਘ ਨੇ ਦੱਸਿਆ ਕਿ ਖਡੂਰ ਸਾਹਿਬ ਵਿਖੇ ਕੁਝ ਨੌਜਵਾਨਾਂ ਦਾ ਸੁਖਕੀਰਤ ਸਿੰਘ ਨਾਲ ਝਗੜਾ ਹੋ ਗਿਆ ਸੀ। ਇਸ ਦੌਰਾਨ ਉਕਤ ਨੌਜਵਾਨਾਂ ਨੇ ਉਸ ਉੱਤੇ ਕਿਰਚ ਨਾਲ ਹਮਲਾ ਕਰ ਦਿੱਤਾ ਅਤੇ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਨੇੜੇ ਸਥਿਤ ਗੰਦੇ ਨਾਲੇ ਵਿੱਚ ਸੁੱਟ ਦਿੱਤਾ। ਜ਼ਖ਼ਮੀ ਸੁਖਕੀਰਤ ਸਿੰਘ ਨੂੰ ਇਲਾਜ ਲਈ ਸਬ-ਡਿਵੀਜ਼ਨਲ ਹਸਪਤਾਲ ਖਡੂਰ ਸਾਹਿਬ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਗੋਇੰਦਵਾਲ ਦੇ ਡੀ.ਐਸ.ਪੀ ਹਰਿੰਦਰ ਸਿੰਘ ਨੇ ਦੱਸਿਆ ਕਿ ਇਸ ਕਤਲ ਮਾਮਲੇ ਵਿੱਚ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਭੇਜ ਦਿੱਤਾ ਗਿਆ ਹੈ।
ਉੱਧਰ, ਮ੍ਰਿਤਕ ਦੇ ਪਿਤਾ ਤੇਜਿੰਦਰ ਸਿੰਘ ਅਤੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਕਤਲ ਦੀ ਵਾਰਦਾਤ ਵਿੱਚ ਸ਼ਾਮਲ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

