





Total views : 5967537







Total views : 5967537ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਦੀਆਂ ਮੁਲਾਜ਼ਮ ਬੀਬੀਆਂ ਨੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਕੇ ਸਰਕਾਰੀ ਖ਼ਜ਼ਾਨੇ ਨੂੰ ਕਰੀਬ ਪੰਜਾਹ ਲੱਖ ਤੋਂ ਜ਼ਿਆਦਾ ਦਾ ਚੂਨਾ ਲਗਾ ਦਿੱਤਾ ਹੈ। ਹਾਲਾਂਕਿ ਉਹ ਇਸ ਸਕੀਮ ਲਈ ਅਯੋਗ ਸਨ ਪਰ ਉਨ੍ਹਾਂ ਨੇ ਤੱਥ ਛੁਪਾ ਕੇ ਸਨਮਾਨ ਰਾਸ਼ੀ ਵੀ ਹਾਸਲ ਕਰ ਲਈ। ਜਦੋਂ ਹੁਣ ਲਾਭਪਾਤਰੀਆਂ ਦੀ ਘੋਖ ਹੋਈ ਤਾਂ ਉਨ੍ਹਾਂ ’ਚ ਅਜਿਹੀਆਂ ਮੁਲਾਜ਼ਮ ਬੀਬੀਆਂ ਦੇ ਨਾਮ ਸਾਹਮਣੇ ਆਏ ਹਨ ਜੋ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਸਨਮਾਨ ਭੱਤਾ ਲੈ ਰਹੀਆਂ ਹਨ।
ਇਨ੍ਹਾਂ ਮੁਲਾਜ਼ਮ ਬੀਬੀਆਂ ਦੇ ਦੋਵੇਂ ਹੱਥ ਲੱਡੂ ਹਨ। ਇੱਕ ਪਾਸੇ ਉਨ੍ਹਾਂ ਨੂੰ ਸਰਕਾਰੀ ਖ਼ਜ਼ਾਨੇ ਵਿਚੋਂ ਤਨਖ਼ਾਹ/ਪੈਨਸ਼ਨ ਮਿਲ ਰਹੀ ਹੈ, ਦੂਜੇ ਪਾਸੇ ਉਹ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਜਾਂ 1500 ਰੁਪਏ ਸਨਮਾਨ ਰਾਸ਼ੀ ਲੈ ਰਹੀਆਂ ਹਨ। ਪੰਜਾਬ ਸਰਕਾਰ ਨੂੰ ਕਰੀਬ ਅੱਧੀ ਦਰਜਨ ਸਰਕਾਰੀ ਵਿਭਾਗਾਂ ਦੀਆਂ 1597 ਮਹਿਲਾ ਮੁਲਾਜ਼ਮਾਂ ਵੱਲੋਂ ਸਨਮਾਨ ਰਾਸ਼ੀ ਹਾਸਲ ਕੀਤੇ ਜਾਣ ਦਾ ਪਤਾ ਲੱਗਿਆ ਹੈ।
ਤਿੰਨ ਵਿਭਾਗਾਂ ਦੀਆਂ ਮੁਲਾਜ਼ਮਾਂ ਬੀਬੀਆਂ ਦੇ ਨਾਮ ਸਿਖਰ ’ਤੇ ਹਨ ਜਿਨ੍ਹਾਂ ’ਚ ਸਿੱਖਿਆ ਵਿਭਾਗ, ਸਿਹਤ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ਼ਾਮਲ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਸਬੰਧਿਤ ਵਿਭਾਗਾਂ ਨੂੰ ਪੱਤਰ ਲਿਖ ਕੇ ਅਯੋਗ ਲਾਭਪਾਤਰੀਆਂ ਤੋਂ ਦਿੱਤੀ ਰਾਸ਼ੀ ਦੀ ਵਸੂਲੀ ਕਰਨ ਲਈ ਕਿਹਾ ਹੈ।
