





Total views : 5968900







Total views : 5968900ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ
8 ਨਵੰਬਰ ਦਿਨ ਐਤਵਾਰ ਨੂੰ ਬਾਅਦ ਦੁਪਹਿਰ 3.30 ਵਜੇ ਦੀਵਾਲੀ ਅਤੇ ਬੰਦੀਛੋੜ ਦਿਵਸ ਦੇ ਸ਼ੁੱਭ ਅਵਸਰ ਤੇ ਸੇਵਾ ਸਿਮਰਨ ਤੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਮੀਰੀ ਅਤੇ ਪੀਰੀ ਦੇ ਪ੍ਰੇਰਨਾ ਸਰੋਤ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਨ 2015 ਦੇ ਸਰਬੱਤ ਖਾਲਸਾ ਸੰਮੇਲਨ ਦੇ ਦੌਰਾਨ ਸਰਬ ਸੰਮਤੀ ਨਾਲ ਥਾਪੇ ਗਏ ਕਾਰਜਕਾਰੀ ਸਿੰਘ ਸਾਹਿਬ ਜੱਥੇਦਾਰ ਧਿਆਨ ਸਿੰਘ ਮੰਡ ਕੌਮ ਦੇ ਨਾਮ ਸੰਦੇਸ਼ ਪੜ੍ਹਣਗੇ। ਭਾਈ ਮੰਡ ਇਹ ਸੰਦੇਸ਼ ਸਰਬੱਤ ਖਾਲਸਾ ਸੰਮੇਲਨ ਦੇ ਵੱਲੋਂ ਸਰਬ ਸੰਮਤੀ ਦੇ ਨਾਲ ਥਾਪੇ ਗਏ ਸਿੰਘ ਸਾਹਿਬ ਜੱਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਗੈਰ ਮੌਜੂਦਗੀ ਦੇ ਵਿੱਚ ਇਹ ਅਹਿਮ ਜ਼ਿੰਮੇਵਾਰੀ ਨਿਭਾਉਂਦੇ ਆ ਰਹੇ ਹਨ ਤੇ ਇਸ ਵਾਰ ਵੀ ਨਿਭਾਉਣਗੇ।
ਇਸ ਗੱਲ ਦੀ ਜਾਣਕਾਰੀ ਸੰਨ 2015 ਦੇ ਸਰਬੱਤ ਖਾਲਸਾ ਸੰਮੇਲਨ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਦੇ ਵੱਲੋਂ ਅੱਜ ਇੱਥੇ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਕੌਮੀ ਸੰਦੇਸ਼ ਨੂੰ ਲੈ ਕੇ ਸੱਭ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਪੰਥਕ ਹਿਤੈਸ਼ੀਆਂ ਤੇ ਪੰਥਕ ਦਰਦੀਆਂ ਨੂੰ 8 ਨਵੰਬਰ ਦਿਨ ਐਤਵਾਰ ਨੂੰ ਬਾਅਦ ਦੁਪਹਿਰ 3.30 ਵਜੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ ਤਾਂ ਜੋ ਕਾਰਜਕਾਰੀ ਜੱਥੇਦਾਰ ਸਿੰਘ ਸਾਹਿਬ ਜੱਥੇਦਾਰ ਧਿਆਨ ਸਿੰਘ ਮੰਡ ਦੇ ਵੱਲੋਂ ਪੜ੍ਹੇ ਜਾਣ ਵਾਲੇ ਸੰਦੇਸ਼ ਦੀ ਮੁਕੰਮਲ ਜਾਣਕਾਰੀ ਹਾਂਸਲ ਹੋ ਸਕੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
