





Total views : 5968953







Total views : 5968953ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਫੀਆ ਅਤੇ ਹਿਊਮਨ ਇੰਟੈਲੀਜੈਂਸ ਦੇ ਆਧਾਰ ’ਤੇ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਪਾਰਟੀ ਨਾਲ ਮੁਕਾਬਲੇ ਵਿੱਚ ਅਪਰਾਧੀ ਆਕਾਸ਼ਦੀਪ ਸਿੰਘ ਉਰਫ਼ ਆਕਾਸ਼, ਵਾਸੀ ਕਾਦੀਆਂ, ਪੁਲਸ ਜ਼ਿਲ੍ਹਾ ਬਟਾਲਾ, ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।ਮੁੱਢਲੀ ਜਾਂਚ ਅਨੁਸਾਰ, ਉਕਤ ਮੁਲਜ਼ਮ ਵਿਰੁੱਧ ਵੱਖ-ਵੱਖ ਥਾਣਿਆਂ ਵਿੱਚ 7 ਅਪਰਾਧਿਕ ਮੁਕੱਦਮੇ ਦਰਜ ਹਨ ਅਤੇ ਉਹ ਇਕ ਮੁਕਦਮਾ ਵਿੱਚ ਬਟਾਲਾ ਪੁਲੀਸ ਨੂੰ ਲੋੜੀਂਦਾ ਵੀ ਸੀ।
ਜਿਸ ਸਬੰਧੀ ਜਾਣਕਾਰੀ ਦੇਦਿਆਂ ਪੁਲਿਸ ਕਮਿਸ਼ਨਰ ਸ: ਹਰਮਨਬੀਰ ਸਿੰਘ ਸਿੰਘ ਗਿੱਲ ਜਿੰਨਾ ਨਾਲ ਡੀ.ਸੀ.ਪੀ ਡੀ ਸ: ਪ੍ਰਭਜੋਤ ਸਿੰਘ ਵਿਰਕ ਤੇ ਜਸਕਰਨ ਸਿੰਘ ਤੇਜਾ ਤੋ ਇਲਾਵਾ ਹੋਰ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਮੌਕਾ ਵੇਖਣ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦੇਦਿਆਂ ਦੱਸਿਆ ਕਿ ਅੱਜ ਜਦੋਂ ਪੁਲਿਸ ਪਾਰਟੀ ਵੱਲੋਂ ਉਕਤ ਮੁਲਜ਼ਮ ਨੂੰ ਰੋਕਣ ਲਈ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਰੁਕਣ ਦੀ ਬਜਾਏ ਪੁਲਿਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਵੱਲੋਂ ਉਸ ਨੂੰ ਆਤਮ-ਸਮਰਪਣ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ, ਪਰ ਉਸ ਵੱਲੋਂ ਪੁਲੀਸ ਪਾਰਟੀ ਤੇ ਫਾਇਰਿੰਗ ਕੀਤੀ ’ਤੇ ਪੁਲਿਸ ਪਾਰਟੀ ਨੇ ਸਵੈ-ਰੱਖਿਆ ਵਿੱਚ ਜਵਾਬੀ ਫਾਇਰਿੰਗ ਕੀਤੀ, ਜਿਸ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ। ਇਸ ਉਪਰੰਤ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਅਕਾਸ਼ ਨੇ ਬਟਾਲਾ ਵਿਖੇ ਇੱਕ ਮਨੀ ਐਕਸਚੇਂਜਰ ਦੀ ਦੁਕਾਨ ਤੋਂ ਪਿਸਤੌਲ ਦੀ ਨੋਕ ’ਤੇ ਕਰੀਬ ਢਾਈ ਲੱਖ ਰੁਪਏ ਦੀ ਲੁੱਟ ਕੀਤੀ ਸੀ। ਇਸ ਵਾਰਦਾਤ ਵਿੱਚ ਸ਼ਾਮਲ ਉਸ ਦੇ ਹੋਰ ਸਾਥੀਆਂ ਦੀ ਪਛਾਣ ਹੋ ਚੁੱਕੀ ਹੈ ਅਤੇ ਉਨ੍ਹਾਂ ਦੀ ਭਾਲ ਜਾਰੀ ਹੈ।ਇੱਕ ਬਦਮਾਸ਼ ਅੰਗਰੇਜ਼ ਸਿੰਘ ਉਰਫ ਛੋਟੂ ਨੂੰ ਪੁਲਿਸ ਹਿਰਾਸਤ ਵਿੱਚੋਂ ਛੁਡਵਾਉਣ ਦੀ ਬਣਾ ਰਹੇ ਸਨ ਯੋਜਨਾ ਬਣਾ ਰਹੇ ਸਨ।ਮੁਲਜ਼ਮਾਂ ਦੀ ਯੋਜਨਾ ਸੀ ਕਿ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲਿਸ ਹਿਰਾਸਤ ’ਤੇ ਹਮਲਾ ਕਰਕੇ ਜਾਂ ਜਨਮਦਿਨ ਮਨਾਉਣ ਦੇ ਬਹਾਨੇ ਪੁਲਿਸ ਪਾਰਟੀ ਨੂੰ ਕਿਸੇ ਢਾਬੇ ’ਤੇ ਰੁਕਵਾ ਕੇ ਫਾਇਰਿੰਗ ਕੀਤੀ ਜਾਵੇ ਅਤੇ ਉਕਤ ਅਪਰਾਧੀ ਨੂੰ ਪੁਲਿਸ ਹਿਰਾਸਤ ਵਿੱਚੋਂ ਛੁਡਵਾ ਲਿਆ ਜਾਵੇ। ਪੁਲਿਸ ਦੀ ਚੌਕਸੀ ਅਤੇ ਸਰਗਰਮ ਕਾਰਵਾਈ ਕਾਰਨ ਮੁਲਜ਼ਮ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋ ਸਕੇ।-ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
