





Total views : 5969953







Total views : 5969953ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ
ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਸ਼ਾਨਦਾਰ ਆਤਿਸ਼ਬਾਜ਼ੀ ਕੀਤੀ ਗਈ। ਆਸਮਾਨ ਵਿਚ ਹਰ ਪਾਸੇ ਆਤਿਸ਼ਬਾਜ਼ੀ ਦਾ ਸੁੰਦਰ ਨਜ਼ਾਰਾ ਦੇਖਣ ਨੂੰ ਮਿਲਿਆ। ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੀ ਇਮਾਰਤ ਅਤੇ ਆਸਮਾਨ ਰੰਗ-ਬਿਰੰਗੀਆਂ ਰੌਸ਼ਨੀਆਂ ਤੇ ਆਤਿਸ਼ਬਾਜ਼ੀ ਨਾਲ ਜਗਮਗਾ ਉੱਠਿਆ।

ਇਸ ਪਵਿੱਤਰ ਦਿਹਾੜੇ ‘ਤੇ ਸ੍ਰੀ ਦਰਬਾਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਾਰੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅਤੇ ਪਰਕਰਮਾ ਨੂੰ ਦੀਵਿਆਂ ਤੇ ਬਿਜਲੀ ਦੀਆਂ ਲਾਈਟਾਂ ਨਾਲ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ। ਆਕਾਸ਼ ਵਿੱਚ ਕੀਤੀ ਗਈ ਰੰਗ-ਬਰੰਗੀ ਅਤੇ ਸ਼ਾਨਦਾਰ ਆਤਿਸ਼ਬਾਜ਼ੀ ਨੇ ਪੂਰੀ ਗੁਰੂ ਨਗਰੀ ਅੰਮ੍ਰਿਤਸਰ ਨੂੰ ਜਗਮਗਾ ਦਿੱਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-
