ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

4966247
Total views : 5970366

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ ਨੂੰ 14 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੌਬੀ ਸਿੰਘ ਅਤੇ ਰਵਿੰਦਰ ਸਿੰਘ ਉਰਫ਼ ਮੰਨਾ ਦੋਵੇਂ ਵਾਸੀ ਪਿੰਡ ਤਲਵੰਡੀ ਸ਼ੋਭਾ ਸਿੰਘ, ਤਰਨ ਤਾਰਨ; ਗੁਰਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਪਿੰਡ ਖੋਹਾਲਾ ਅਤੇ ਮੌਜੂਦਾ ਪਤਾ ਮੈਕਸ ਸਿਟੀ ਜੰਡਪੀਰ ਕਲੋਨੀ, ਅੰਮ੍ਰਿਤਸਰ; ਕਮਲ ਵਾਸੀ ਸੰਧੂ ਕਲੋਨੀ ਅੰਮ੍ਰਿਤਸਰ; ਅਜੈ ਸਿੰਘ ਉਰਫ਼ ਕਾਕਾ ਵਾਸੀ ਏਸਮਾ ਅਸਟੇਟ ਅੰਮ੍ਰਿਤਸਰ ਅਤੇ ਸਵਰਨ ਸਿੰਘ ਵਾਸੀ ਸੈਕਟਰ 17, ਪੰਚਕੂਲਾ, ਹਰਿਆਣਾ ਵਜੋਂ ਹੋਈ ਹੈ।ਬਰਾਮਦ ਕੀਤੇ ਪਿਸਤੌਲਾਂ ਵਿੱਚ ਇੱਕ .30 ਬੋਰ ਟਿਸਾਸ ਜ਼ਿਗਾਨਾ, ਇੱਕ .30 ਬੋਰ ਜ਼ਿਗਾਨਾ ਈਗਲ, ਇੱਕ .30 ਬੋਰ (ਚਾਈਨਾ ਵਿੱਚ ਬਣੀ), ਦੋ ਐਮਐਮ ਪਿਸਤੌਲ, ਸੱਤ .30 ਬੋਰ ਪਿਸਤੌਲ ਅਤੇ ਦੋ .32 ਬੋਰ ਪਿਸਤੌਲ ਸ਼ਾਮਲ ਹਨ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੱਗੇ ਇਨ੍ਹਾਂ ਹਥਿਆਰਾਂ ਨੂੰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਤੱਕ ਪਹੁੰਚਾ ਰਹੇ ਸਨ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਥਿਤ ਤੌਰ ‘ਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜਿਨ੍ਹਾਂ ਨੇ ਡਰੋਨ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪਹੁੰਚਾਉਣ ਵਿੱਚ ਮਦਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਕਥਿਤ ਤੌਰ ‘ਤੇ ਇਹ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਇਹ ਹਥਿਆਰ ਸਪਲਾਈ ਕਰਦੇ ਸਨ।ਡੀਜੀਪੀ ਨੇ ਕਿਹਾ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਵੱਡੇ ਨੈੱਟਵਰਕ ਨੂੰ ਜੜੋਂ ਖਤਮ ਕਰਨ ਲਈ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।ਆਪ੍ਰੇਸ਼ਨ ਦੀ ਜਾਣਕਾਰੀ ਸਾਂਝੀ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀ.ਪੀ.) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪਹਿਲੇ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਪੱਕੀ ਇਤਲਾਹ ‘ਤੇ ਕਾਰਵਾਈ ਕਰਦਿਆਂ ਛੇ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਪੰਜ ਦੋਸ਼ੀਆਂ ਬੌਬੀ ਸਿੰਘ, ਰਵਿੰਦਰ ਉਰਫ਼ ਮੰਨਾ, ਗੁਰਪ੍ਰੀਤ ਉਰਫ਼ ਪ੍ਰੀਤ, ਕਮਲ, ਅਤੇ ਅਜੇ ਉਰਫ਼ ਕਾਕਾ ਨੂੰ ਗ੍ਰਿਫ਼ਤਾਰ ਕੀਤਾ ਹੈ।ਸੀ.ਪੀ. ਨੇ ਦੱਸਿਆ ਕਿ ਦੂਜੇ ਆਪ੍ਰੇਸ਼ਨ ਵਿੱਚ ਪੁਲਿਸ ਨੇ ਖਾਸ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਅੱਠ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਸਵਰਨ ਸਿੰਘ ਨੂੰ ਕਾਬੂ ਕੀਤਾ ਹੈ।

ਇਸ ਸਬੰਧੀ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ, ਪਹਿਲਾ ਕੇਸ ਅਸਲਾ ਐਕਟ ਦੀ ਧਾਰਾ 25(6,7,8) ਤਹਿਤ ਮਿਤੀ 02.11.2026 ਨੂੰ ਐਫ.ਆਈ.ਆਰ. ਨੰ. 272 ਥਾਣਾ ਛੇਹਰਟਾ ਵਿਖੇ ਅਤੇ ਦੂਜਾ ਕੇਸ ਅਸਲਾ ਐਕਟ ਦੀ ਧਾਰਾ 25(6,7,8) ਤਹਿਤ ਮਿਤੀ 08.11.2026 ਨੂੰ ਐਫ.ਆਈ.ਆਰ. ਨੰ. 207 ਥਾਣਾ ਸਿਵਲ ਲਾਈਨਜ਼ ਵਿਖੇ ਦਰਜ ਕੀਤਾ ਗਿਆ ਹੈ।ਇਸ ਸਮੇ ਉਨਾਂ ਨਾਲ ਡੀ.ਸੀ.ਪੀ (ਡੀ) ਸ: ਪ੍ਰਭਜੋਤ ਸਿੰਘ ਵਿਰਕ, ਏ.ਸੀ.ਪੀ ਕਪਿਲ ਕੌਸਲ ਤੇ ਇੰਸ: ਅਮੋਲਕਦੀਪ ਸਿੰਘ ਤੇ ਹੋਰ ਅਧਿਕਾਰੀ ਵੀ ਹਜਾਰ ਸਨ।
ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News