‘ਆਪ’ ਆਗੂ ਨੇ ਜਮੀਨੀ ਵਿਵਾਦ ਨੂੰ ਲੈਕੇ ਗੋਲੀ ਮਾਰ ਕੇ ਮਾਰ ਮੁਕਾਇਆ ਸਕਾ ਭਰਾ

4966319
Total views : 5970449

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ 

ਅੰਮ੍ਰਿਤਸਰ ਦੇ ਅਟਾਰੀ ਹਲਕੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿੱਚ ਅੱਜ ਜ਼ਮੀਨੀ ਵਿਵਾਦ ਕਾਰਨ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਕਿਰਨਪ੍ਰੀਤ ਸਿੰਘ ਕੈਮੀ ‘ਤੇ ਆਪਣੇ ਹੀ ਛੋਟੇ ਭਰਾ ਦੀ ਹੱਤਿਆ ਕਰਨ ਦਾ ਦੋਸ਼ ਲੱਗਾ ਹੈ। ਦੋਸ਼ ਹੈ ਕਿ ਕਿਰਨਪ੍ਰੀਤ ਸਿੰਘ ਨੇ ਮਾਮੂਲੀ ਵਿਵਾਦ ਦੌਰਾਨ ਆਪਣੇ ਛੋਟੇ ਭਰਾ ਨੂੰ ਗੋਲੀ ਮਾਰ ਦਿੱਤੀ।ਇਹ ਮਾਮਲਾ ਹਲਕਾ ਅਟਾਰੀ ਵਿੱਚ ਮਜੀਠਾ ਰੋਡ ਸਥਿਤ ਪਿੰਡ ਪੰਡੋਰੀ ਵੜੈਚ ਦਾ ਹੈ।

ਜ਼ਮੀਨੀ ਵਿਵਾਦ ਨੂੰ ਲੈ ਕੇ ਦੋਵਾਂ ਭਰਾਵਾਂ ਵਿਚਾਲੇ ਝਗੜਾ ਹੋਇਆ, ਜਿਸ ਤੋਂ ਬਾਅਦ ਕਿਰਨਪ੍ਰੀਤ ਸਿੰਘ ਕੈਮੀ ਨੇ ਆਪਣੇ ਛੋਟੇ ਭਰਾ ਸਿਮਰਦੀਪ ਸਿੰਘ ਦੇ ਸਿਰ ਅਤੇ ਛਾਤੀ ਵਿੱਚ ਗੋਲੀਆਂ ਮਾਰ ਦਿੱਤੀਆਂ।ਜਾਣਕਾਰੀ ਅਨੁਸਾਰ ਦੋਵਾਂ ਭਰਾਵਾਂ ਵਿਚਕਾਰ ਪਰਿਵਾਰਕ ਜ਼ਮੀਨ ਦੀ ਵੰਡ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਅੱਜ ਸਵੇਰੇ ਕਰੀਬ 11.30 ਵਜੇ ਇਸੇ ਮਾਮਲੇ ਨੂੰ ਲੈ ਕੇ ਦੋਵਾਂ ਵਿਚਕਾਰ ਤਕਰਾਰ ਹੋ ਗਈ। ਇਸ ਦੌਰਾਨ ਆਪ ਆਗੂ ਨੇ ਆਪਣੇ ਛੋਟੇ ਭਰਾ ’ਤੇ ਗੋਲੀਆਂ ਚਲਾ ਦਿੱਤੀਆਂ।

ਦੋ ਗੋਲੀਆਂ ਵਿੱਚੋਂ ਇਕ ਸਿਮਰਦੀਪ ਦੇ ਸਿਰ ਵਿੱਚ ਅਤੇ ਦੂਜੀ ਛਾਤੀ ਦੇ ਸੱਜੇ ਪਾਸੇ ਲੱਗੀ। ਗੰਭੀਰ ਜ਼ਖ਼ਮੀ ਹੋਣ ਕਾਰਨ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਉਸ ਨੂੰ ਹਸਪਤਾਲ ਲਿਜਾਣ ਦਾ ਮੌਕਾ ਵੀ ਨਹੀਂ ਮਿਲ ਸਕਿਆ।ਗੋਲੀ ਲੱਗਣ ਕਾਰਨ ਸਿਮਰਦੀਪ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਵੀ ਨਹੀਂ ਲਿਜਾਇਆ ਜਾ ਸਕਿਆ ਅਤੇ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।ਘਟਨਾ ਤੋਂ ਬਾਅਦ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News