ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਸਾਬਕਾ ਐਸ.ਐਸ.ਪੀ. ਗੁਰਮੀਤ ਸਿੰਘ 34 ਸਾਲ ਪਹਿਲਾਂ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਮਾਮਲੇ ‘ਚ ਦੋਸ਼ੀ ਕਰਾਰ

4966769
Total views : 5971036

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ

ਤਰਨ ਤਾਰਨ ਜਿਲੇ ਨਾਲ ਸਬੰਧਿਤ 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ ਮਾਮਲੇ ਦਾ ਮੁਹਾਲੀ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਫੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਸਾਬਕਾ ਐਸ.ਐਸ.ਪੀ. ਗੁਰਮੀਤ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ, ਜਦਕਿ ਤਤਕਾਲੀ ਕਾਂਸਟੇਬਲ ਪਰਮਿੰਦਰਜੀਤ ਸਿੰਘ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ। ਇਸ ਮਾਮਲੇ ਵਿਚ ਸਜ਼ਾ ਵੀਰਵਾਰ ਨੂੰ ਸੁਣਾਈ ਜਾਵੇਗੀ। ਸੀ.ਬੀ.ਆਈ. ਜਾਂਚ ਅਨੁਸਾਰ 25 ਨਵੰਬਰ 1992 ਨੂੰ ਅਮਰੀਕ ਸਿੰਘ ਸਕਰੀ ਨੂੰ ਤਰਨਤਾਰਨ ਪੁਲਿਸ ਦੀ ਟੀਮ ਨੇ ਲੁਧਿਆਣਾ ਦੇ ਹੋਟਲ ਅਮਲਤਾਸ ਤੋਂ ਉਸ ਸਮੇਂ ਚੁੱਕਿਆ ਸੀ, ਜਦੋਂ ਉਹ ਇਕ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਆਇਆ ਹੋਇਆ ਸੀ। ਪਰਿਵਾਰ ਵਲੋਂ ਉੱਚ ਅਧਿਕਾਰੀਆਂ ਅਤੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਤੱਕ ਪਹੁੰਚ ਕਰਨ ਦੇ ਬਾਵਜੂਦ ਉਸ ਦਾ ਕੋਈ ਥਹੁ-ਪਤਾ ਨਹੀਂ ਲੱਗਿਆ।

ਭਲਕੇ ਵੀਰਵਾਰ ਨੂੰ ਸੁਣਾਈ ਜਾਏਗੀ ਸਜਾ

ਸਾਲ 1996 ਵਿਚ ਉਸ ਦੀ ਪਤਨੀ ਵਲੋਂ ਸੁਪਰੀਮ ਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਦੌਰਾਨ ਪੰਜਾਬ ਸਰਕਾਰ ਨੇ ਅਮਰੀਕ ਸਿੰਘ ਦੀ ਮੌਤ ਹੋਣ ਦੀ ਜਾਣਕਾਰੀ ਦਿੰਦਿਆਂ ਭੋਗ ਦੇ ਇਸ਼ਤਿਹਾਰ ਵੀ ਰਿਕਾਰਡ ‘ਤੇ ਰੱਖੇ ਸਨ, ਪਰ ਪਰਿਵਾਰ ਨੇ ਇਸ ਤੱਥ ਨੂੰ ਚੁਣੌਤੀ ਦਿੱਤੀ ਸੀ।

ਬਾਅਦ ਵਿਚ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਸੀ.ਬੀ.ਆਈ. ਨੇ ਜਾਂਚ ਕੀਤੀ ਅਤੇ ਸਾਲ 2001 ਵਿਚ ਤਤਕਾਲੀ ਡੀ.ਐੱਸ.ਪੀ. ਗੁਰਮੀਤ ਸਿੰਘ, ਇੰਸਪੈਕਟਰ ਸੂਬਾ ਸਿੰਘ, ਐੱਸ.ਆਈ. ਸੁਰਿੰਦਰ ਸਿੰਘ, ਕਾਂਸਟੇਬਲ ਪਰਮਿੰਦਰਜੀਤ ਸਿੰਘ ਉਰਫ਼ ਬੱਬੂ ਅਤੇ ਏ.ਐੱਸ.ਆਈ. ਜਸਵੰਤ ਸਿੰਘ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ। ਤਤਕਾਲੀ ਐੱਸ.ਐੱਸ.ਪੀ. ਅਜੀਤ ਸਿੰਘ ਸੰਧੂ ਦੀ ਜਾਂਚ ਦੌਰਾਨ ਮੌਤ ਹੋ ਗਈ ਸੀ।

ਇਸ ਮਾਮਲੇ ਦੀ ਸੁਣਵਾਈ ਉੱਚ ਅਦਾਲਤਾਂ ਦੇ ਹੁਕਮਾਂ ਕਾਰਨ ਲੰਬੇ ਸਮੇਂ ਤੱਕ ਰੁਕੀ ਰਹੀ ਅਤੇ 2022 ਵਿਚ ਮੁੜ ਸ਼ੁਰੂ ਹੋਈ। ਹੈਰਾਨੀਜਨਕ ਤੌਰ ‘ਤੇ ਅਦਾਲਤੀ ਰਿਕਾਰਡ ਵਿਚੋਂ ਸੀ.ਬੀ.ਆਈ. ਵਲੋਂ ਪੇਸ਼ ਕੀਤੇ ਗਏ ਸਬੂਤ, ਗਵਾਹਾਂ ਦੇ ਬਿਆਨ, ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓ ਸਮੇਤ ਵਾਹਨਾਂ ਦੇ ਲੌਗ ਬੁੱਕ ਵੀ ਗਾਇਬ ਹੋ ਗਏ ਸਨ, ਜਿਨ੍ਹਾਂ ਨੂੰ ਹਾਈ ਕੋਰਟ ਦੇ ਹੁਕਮਾਂ ‘ਤੇ ਮੁੜ ਤਿਆਰ ਕਰਵਾਇਆ ਗਿਆ। ਸੀ.ਬੀ.ਆਈ. ਵਲੋਂ ਨਾਮਜ਼ਦ 47 ਗਵਾਹਾਂ ਵਿਚੋਂ ਸਿਰਫ਼ 16 ਹੀ ਅਦਾਲਤ ਵਿਚ ਗਵਾਹੀ ਦੇ ਸਕੇ, ਜਦਕਿ ਦੇਰੀ ਦੌਰਾਨ ਤਿੰਨ ਮੁਲਜ਼ਮ ਪੁਲਿਸ ਅਧਿਕਾਰੀਆਂ ਦੀ ਵੀ ਮੌਤ ਹੋ ਗਈ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਖ਼ਤਮ ਹੋ ਗਈ। ਸ਼ਿਕਾਇਤਕਰਤਾ ਧਿਰ ਵਲੋਂ ਵਕੀਲ ਸਰਬਜੀਤ ਸਿੰਘ ਵੇਰਕਾ ਅਤੇ ਸੀ.ਬੀ.ਆਈ. ਵਲੋਂ ਅਨਮੋਲ ਨਾਰੰਗ ਨੇ ਪੈਰਵੀ ਕੀਤੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News