





Total views : 5971473







Total views : 5971473ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਬਾਰਡਰ ਨਿਊਜ ਸਰਵਿਸ
ਆਮ ਆਦਮੀ ਪਾਰਟੀ (ਆਪ) ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਵੀਰਵਾਰ 12 ਨਵੰਬਰ ਨੂੰ ਇਹ ਸੂਚੀ ਜਾਰੀ ਕੀਤੀ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੇ ਇਨ੍ਹਾਂ 31 ਸੀਟਾਂ ਵਿੱਚੋਂ 10 ਸੀਟਾਂ ਜਿੱਤੀਆਂ ਸਨ। ਇਨ੍ਹਾਂ ਵਿੱਚੋਂ ਸਿਰਫ਼ ਦੋ ਮੌਜੂਦਾ ਵਿਧਾਇਕਾਂ ਨੂੰ ਹੀ ਦੁਬਾਰਾ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਵਿੱਚ ਬੱਲੂਆਣਾ ਤੋਂ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜਗਰਾਓਂ ਤੋਂ ਸਰਬਜੀਤ ਕੌਰ ਮਾਣੂੰਕੇ ਸ਼ਾਮਲ ਹਨ।
ਪਾਰਟੀ ਨੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਅਨਮੋਲ ਗਗਨ ਮਾਨ, ਅਮਿਤ ਰਤਨ ਕੋਟਫੱਤਾ, ਕੁੰਵਰ ਵਿਜੇ ਪ੍ਰਤਾਪ, ਲਾਲਜੀਤ ਭੁੱਲਰ, ਰਮਨ ਅਰੋੜਾ, ਕੁਲਵੰਤ ਬਾਜੀਗਰ ਅਤੇ ਚਰਨਜੀਤ ਸਿੰਘ ਦੀਆਂ ਟਿਕਟਾਂ ਵੀ ਕੱਟ ਦਿੱਤੀਆਂ ਹਨ।
ਇਸ ਤੋਂ ਇਲਾਵਾ ਦੋ ਸੰਸਦ ਮੈਂਬਰਾਂ ਨੂੰ ਵੀ ਦੁਬਾਰਾ ਨਾਮਜ਼ਦ ਕੀਤਾ ਗਿਆ ਹੈ, ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਬਰਨਾਲਾ ਤੋਂ ਨਾਮਜ਼ਦ ਕੀਤਾ ਗਿਆ ਹੈ ਅਤੇ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਤੋਂ ਨਾਮਜ਼ਦ ਕੀਤਾ ਗਿਆ ਹੈ।ਉਮੀਦਵਾਰਾਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ-


