ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ ਕੀਤਾ ਹਾਸਲ

4967615
Total views : 5971957

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਏ. ਐਲ. ਐਲ. ਬੀ. (ਪੰਜ ਸਾਲਾ) ਡਿਗਰੀ ਕੋਰਸ ਦੇ ਸਮੈਸਟਰ ਛੇਵਾਂ ਦੇ ਇਮਤਿਹਾਨਾਂ ਦੇ ਐਲਾਨੇ ਗਏ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀ ਵਿਦਿਆਰਥਣ ਸੁਖਮੀਨ ਕੌਰ ਨੇ 71.75 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਅਤੇ ਮਨਜੌਤ ਕੌਰ ਨੇ 71.42 ਫੀਸਦੀ ਅੰਕਾਂ ਨਾਲ ’ਵਰਸਿਟੀ ’ਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ।

ਇਸ ਮੌਕੇ ਡਾਇਰੈਕਟਰ—ਕਮ—ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਵਿਦਿਆਰਥਣਾਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ।ਉਨ੍ਹਾਂ ਖੁਸ਼ੀ ਪ੍ਰਗਟਾਉਂਦਿਆਂ ਵਿਦਿਆਰਥਣਾਂ ਨੂੰ ਆਪਣੇ ਉਜਵਲ ਭਵਿੱਖ ਲਈ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਮੋਹਿਤ ਸੈਣੀ, ਡਾ. ਸੁਖਮਨਪ੍ਰੀਤ ਕੌਰ, ਪ੍ਰੋ. ਸੁਗਮ, ਪ੍ਰੋ. ਮਨਸੀਰਤ ਕੌਰ, ਪੋ੍ਰ. ਪ੍ਰਤੀਭਾ, ਪੋ੍ਰ. ਜਸਦੀਪ ਸਿੰਘ ਤੇ ਕਾਲਜ ਦੇ ਬਾਕੀ ਸਟਾਫ ਹਾਜ਼ਰ ਸੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

Share this News